ਨੈਸ਼ਨਲ ਡੈਸਕ : ਪੱਛਮੀ ਬੰਗਾਲ ਦੇ ਕੋਲਕਾਤਾ ਨੇੜਲੇ ਸਾਲਟਲੇਕ ਇਲਾਕੇ ਵਿੱਚ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਮੰਗਲਵਾਰ ਸਵੇਰੇ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਜਾਣਕਾਰੀ ਅਨੁਸਾਰ ਕਰੁਣਾਮਈ ਨੇੜੇ ਸਥਿਤ ਇੱਕ ਨਿੱਜੀ ਸਿਹਤ ਕੇਂਦਰ ਦੀ ਪਹਿਲੀ ਮੰਜ਼ਿਲ 'ਤੇ ਸਵੇਰੇ ਕਰੀਬ 10 ਵਜੇ ਅੱਗ ਲੱਗੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਸਨ। ਪੁਲਿਸ ਸੂਤਰਾਂ ਮੁਤਾਬਕ, ਸਾਵਧਾਨੀ ਵਜੋਂ ਮਰੀਜ਼ਾਂ ਨੂੰ ਤੁਰੰਤ ਹਸਪਤਾਲ ਦੀ ਦੂਜੀ ਇਮਾਰਤ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਹਸਪਤਾਲ ਦੇ ਮੁਲਾਜ਼ਮਾਂ ਅਤੇ ਸਥਾਨਕ ਲੋਕਾਂ ਨੇ ਮਿਲ ਕੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਕਰੀਬ 11:30 ਵਜੇ ਤੱਕ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਸੀ, ਹਾਲਾਂਕਿ ਇਮਾਰਤ ਦੇ ਅੰਦਰ ਕਾਫੀ ਧੂੰਆਂ ਦੇਖਿਆ ਜਾ ਸਕਦਾ ਸੀ। ਪੁਲਸ ਵੱਲੋਂ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਅਤੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਤੌਰ 'ਤੇ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਏਅਰ ਕੰਡੀਸ਼ਨਰ (AC) ਵਿੱਚ ਸ਼ਾਰਟ ਸਰਕਟ ਹੋਣ ਕਾਰਨ ਇਹ ਅੱਗ ਲੱਗੀ ਹੋ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਹਾਰਾਸ਼ਟਰ: ਪਾਲਘਰ 'ਚ ਪਟਾਕਾ ਯੂਨਿਟ 'ਚ ਹੋਇਆ ਜ਼ਬਰਦਰਸਤ ਧਮਾਕਾ, 2 ਦੀ ਮੌਤ ਅਤੇ 4 ਜ਼ਖਮੀ
NEXT STORY