ਗਵਾਲੀਅਰ (ਏ. ਐੱਨ. ਆਈ.) : ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਉਦਯੋਗਿਕ ਖੇਤਰ ਬਾਰਾ ਘਾਟਾ ਵਿਚ ਇਕ ਪਲਾਸਟਿਕ ਫੈਕਟਰੀ ਵਿਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਸਨ।
ਰਾਤ 11:30 ਵਜੇ ਤੱਕ 22 ਫਾਇਰ ਟੈਂਡਰ ਅੱਗ ਬੁਝਾਉਣ 'ਚ ਲੱਗੇ ਹੋਏ ਸਨ ਪਰ ਹੁਣ ਤੱਕ ਇਸ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਫੈਕਟਰੀ ਵਿਚ ਵੱਡੀ ਮਾਤਰਾ ਵਿਚ ਪਲਾਸਟਿਕ, ਗੱਤੇ ਅਤੇ ਕੈਮੀਕਲ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ।
ਇਹ ਵੀ ਪੜ੍ਹੋ : ਸ਼ਿਮਲਾ 'ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ, ਹਿਮਾਚਲ ਪ੍ਰਦੇਸ਼ ਦੇ ਉਚਾਈ ਵਾਲੇ ਇਲਾਕਿਆਂ 'ਚ ਵੀ ਵਧੀ ਠੰਡ
ਕੋਈ ਜਾਨੀ ਨੁਕਸਾਨ ਨਹੀਂ ਹੋਇਆ
ਗਵਾਲੀਅਰ ਨਗਰ ਨਿਗਮ ਦੇ ਡਿਪਟੀ ਕਮਿਸ਼ਨਰ ਅਤੇ ਫਾਇਰ ਅਫਸਰ ਅਤਿਬਲ ਸਿੰਘ ਯਾਦਵ ਨੇ ਦੱਸਿਆ, "ਉਦਯੋਗਿਕ ਖੇਤਰ ਵਿਚ ਮੁਸਕਾਨ ਪਲਾਸਟਿਕ ਫੈਕਟਰੀ ਵਿਚ ਅੱਗ ਲੱਗ ਗਈ। ਅਸੀਂ ਸਫਲਤਾਪੂਰਵਕ 4 ਬੱਚਿਆਂ ਅਤੇ 1 ਔਰਤ ਨੂੰ ਬਚਾ ਲਿਆ ਹੈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸਾਨੂੰ ਰਾਤ 9 ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਉਦੋਂ ਤੋਂ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਵਿਚ ਕੁਝ ਹੋਰ ਸਮਾਂ ਲੱਗ ਸਕਦਾ ਹੈ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਲਘਰ ਜ਼ਿਲ੍ਹੇ 'ਚ ਸਟੀਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
NEXT STORY