ਇੰਟਰਨੈਸ਼ਨਲ ਡੈਸਕ- ਅੱਤਵਾਦੀ ਸੰਗਠਨ 'ਜੈਸ਼-ਏ-ਮੁਹੰਮਦ' ਦੇ ਟਾਪ ਕਮਾਂਡਰ ਮਸੂਦ ਇਲਿਆਸ ਕਸ਼ਮੀਰੀ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਉਸ ਨੇ ਕਬੂਲ ਕੀਤਾ ਹੈ ਕਿ 7 ਮਈ ਨੂੰ ਬਹਾਵਲਪੁਰ ਵਿਖੇ ਆਪਰੇਸ਼ਨ ਸਿੰਦੂਰ ਤਹਿਤ ਕੀਤੇ ਗਏ ਭਾਰਤੀ ਫੌਜ ਦੇ ਹਮਲੇ 'ਚ ਮਸੂਦ ਅਜ਼ਹਰ ਦਾ ਪੂਰਾ ਪਰਿਵਾਰ ਮਾਰਿਆ ਗਿਆ ਸੀ।
ਵਾਇਰਲ ਹੋ ਰਹੀ ਇਸ ਵੀਡੀਓ 'ਚ ਕਸ਼ਮੀਰੀ ਨੇ ਕਬੂਲਿਆ ਕਿ ਆਪਰੇਸ਼ਨ ਸਿੰਦੂਰ ਵਾਲੀ ਰਾਤ 7 ਮਈ ਨੂੰ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦਾ ਪੂਰਾ ਪਰਿਵਾਰ ਤਬਾਹ ਹੋ ਗਿਆ ਤੇ ਉਨ੍ਹਾਂ ਦੇ ਟੁਕੜੇ-ਟੁਕੜੇ ਹੋ ਗਏ ਤੇ ਉਨ੍ਹਾਂ ਦੇ ਬੇਟੇ-ਬੇਟੀ ਮਾਰੇ ਗਏ।
ਇਸ ਵੀਡੀਓ 'ਚ ਕਸ਼ਮੀਰੀ ਦੇ ਨਾਲ ਕਈ ਬੰਦੂਕਧਾਰੀ ਅੱਤਵਾਦੀ ਵੀ ਦਿਖਾਈ ਦੇ ਰਹੇ ਹਨ। ਇਸ ਕਬੂਲਨਾਮੇ ਦੀ ਵੀਡੀਓ ਦੇਖ ਕੇ ਇਹ ਸਾਬਿਤ ਹੁੰਦਾ ਹੈ ਕਿ ਅੱਤਵਾਦੀਆਂ ਦੇ ਦਿਲਾਂ 'ਚੋਂ ਹਾਲੇ ਵੀ ਆਪਰੇਸ਼ਨ ਸਿੰਦੂਰ ਦਾ ਡਰ ਨਹੀਂ ਗਿਆ ਹੈ।
ਜ਼ਿਕਰਯੋਗ ਹੈ ਕਿ 26 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ, ਜਿਸ 'ਚ 26 ਲੋਕਾਂ ਦੀ ਜਾਨ ਚਲੀ ਗਈ ਸੀ, ਦੇ ਜਵਾਬ 'ਚ ਭਾਰਤ ਨੇ 7 ਮਈ 2025 ਨੂੰ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਦੇ ਬਹਾਵਲਪੁਰ ਵਿੱਚ ਮਿਜ਼ਾਈਲ ਹਮਲੇ ਕੀਤੇ ਤੇ ਜੈਸ਼-ਏ-ਮੁਹੰਮਦ (ਜੇਈਐਮ) ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਇਆ ਸੀ।
ਇਹ ਵੀ ਪੜ੍ਹੋ- ਪੈਰ ਪਸਾਰਨ ਲੱਗੀ ਇਕ ਹੋਰ ਬਿਮਾਰੀ ! ਮਿੰਟਾਂ 'ਚ ਹੁੰਦੀ ਹੈ ਟਰਾਂਸਫਰ, ਹਸਪਤਾਲਾਂ 'ਚ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਛੱਤ ਤੋਂ ਡਿੱਗਣ ਨਾਲ 17 ਸਾਲਾ ਵਿਦਿਆਰਥਣ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEXT STORY