ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਸੰਸਦ ਦੀ ਸੁਰੱਖਿਆ 'ਚ ਕੋਤਾਹੀ ਦੇ ਮਾਮਲੇ 'ਚ ਮੁੱਖ ਦੋਸ਼ੀ ਦੀ ਹਿਰਾਸਤ 5 ਜਨਵਰੀ ਤਕ ਲਈ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਹਰਦੀਪ ਕੌਰ ਨੇ ਦਿੱਲੀ ਪੁਲਸ ਦੀ ਅਰਜ਼ੀ 'ਤੇ ਦੋਸ਼ੀ ਲਲਿਤ ਝਾਅ ਦੀ ਹਿਰਾਸਤ ਦਾ ਸਮਾਂ ਵਧਾ ਦਿੱਤਾ ਹੈ। ਪੁਲਸ ਨੇ ਅਦਾਲਤ ਨੂੰ ਦੱਸਿਆ ਕਿ ਝਾਅ ਪੂਰੀ ਘਟਨਾ ਦਾ ਮੁੱਖ ਸਾਜ਼ਿਸ਼ਕਰਤਾ ਹੈ ਅਤੇ ਪੂਰੀ ਸਾਜ਼ਿਸ਼ ਦਾ ਪਤਾ ਲਗਾਉਣ ਲਈ ਉਸਤੋਂ ਪੁੱਛਗਿੱਛ ਦੀ ਲੋੜ ਹੈ।
ਇਹ ਵੀ ਪੜ੍ਹੋ- 2 ਸਾਲ ਦੀ ਸਜ਼ਾ ਹੋਣ ਮਗਰੋਂ ਮੰਤਰੀ ਅਮਨ ਅਰੋੜਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
ਦਿੱਲੀ ਦੀ ਇਕ ਅਦਾਲਤ ਨੇ ਸੰਸਦ ਦੀ ਸੁਰੱਖਿਆ 'ਚ ਕੋਤਾਹੀ ਦੇ ਮਾਮਲੇ 'ਚ ਗ੍ਰਿਫਤਾਰ ਚਾਰ ਦੋਸ਼ੀਆਂ- ਮਨੋਰੰਜਨ ਡੀ, ਸਾਗਰ ਸ਼ਰਮਾ, ਅਮੋਲ ਧਨਰਾਜ ਸ਼ਿੰਦੇ ਅਤੇ ਨੀਲਮ ਦੇਵੀ ਦੀ ਪੁਲਸ ਹਿਰਾਸਤ ਦੀ ਮਿਆਦ ਵੀਰਵਾਰ ਨੂੰ 5 ਜਨਵਰੀ ਤਕ ਵਧਾ ਦਿੱਤੀ ਸੀ। ਸੰਸਦ 'ਤੇ 2001 ਨੂੰ ਹੋਏ ਅੱਤਵਾਦੀ ਹਮਲੇ ਦੀ ਬਰਸੀ ਵਾਲੇ ਦਿਨ ਬੀਤੀ 13 ਦਸੰਬਰ ਨੂੰ ਸੁਰੱਖਿਆ 'ਚ ਕੋਤਾਹੀ ਦੀ ਵੱਡੀ ਘਟਨਾ ਉਸ ਸਮੇਂ ਸਾਹਮਣੇ ਆਈ ਸੀ ਜਦੋਂ ਲੋਕ ਸਭਾ ਦੀ ਕਾਰਵਾਈ ਦੌਰਾਨ ਦਰਸ਼ਕ ਗੈਲਰੀ 'ਚੋਂ ਸਾਗਰ ਸ਼ਰਮਾ ਅਤੇ ਮਨੋਰੰਜਨ ਡੀ ਨੇ ਸਦਨ ਦੇ ਅੰਦਰ ਛਾਲ ਮਾਰ ਦਿੱਤੀ ਸੀ ਅਤੇ ਉਨ੍ਹਾਂ ਨੇ ਨਾਅਰੇਬਾਜ਼ੀ ਕਰਦੇ ਹੋਏ 'ਕੇਨ' ਰਾਹੀਂ ਪੀਲੇ ਰੰਗ ਦਾ ਧੂੰਆ ਫੈਲਾ ਦਿੱਤਾ ਸੀ।
ਇਹ ਵੀ ਪੜ੍ਹੋ- ਮਹਿੰਗਾ ਹੋਇਆ ਵਿਦੇਸ਼ ਜਾਣ ਦਾ ਸੁਫ਼ਨਾ, ਜਾਣੋ ਕੈਨੇਡਾ ਨੂੰ ਕਿਉਂ ਲਾਗੂ ਕਰਨੇ ਪਏ ਨਵੇਂ ਨਿਯਮ
ਘਟਨਾ ਦੇ ਤੁਰੰਤ ਬਾਅਦ ਦੋਵਾਂ ਨੂੰ ਫੜ ਲਿਆ ਗਿਆ ਸੀ। ਠੀਕ ਇਸੇ ਸਮੇਂ ਪੀਲੇ ਅਤੇ ਲਾਲ ਰੰਗ ਦਾ ਧੂੰਆ ਛੱਡਣ ਵਾਲੀ 'ਕੇਨ' ਲੈ ਕੇ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕਰਨ ਵਾਲੇ ਦੋ ਹੋਰ ਲੋਕਾਂ- ਅਮੋਲ ਸ਼ਿੰਦੇ ਅਤੇ ਨੀਲਮ ਦੇਵੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਨ੍ਹਾਂ ਲੋਕਾਂ ਨੇ 'ਤਾਨਾਸ਼ਾਹੀ ਨਹੀਂ ਚੱਲੇਗੀ' ਅਤੇ ਕੁਝ ਹੋਰ ਨਾਅਰੇ ਲਗਾਏ ਸਨ।
ਇਹ ਵੀ ਪੜ੍ਹੋ- ਠੱਗੀ ਦਾ ਨਵਾਂ ਅੱਡਾ ਬਣਿਆ Instagram, ਲੋਕਾਂ ਨੂੰ ਇੰਝ ਲਗਾਇਆ ਜਾ ਰਿਹਾ ਚੂਨਾ
ਭਾਜਪਾ ਰਾਜ ’ਚ ਕੁਝ ਵੀ ਸੁਰੱਖਿਅਤ ਨਹੀਂ : ਪ੍ਰਿਯੰਕਾ ਗਾਂਧੀ
NEXT STORY