ਸ਼ਿਮਲਾ- ਮਾਤਾ ਚਿੰਤਪੂਰਨੀ ਮੰਦਰ ਦਾ ਸੁੰਦਰੀਕਰਨ ਹੋਵੇਗਾ। ਇਸ ਲਈ ਹਿਮਾਚਲ ਸਰਕਾਰ ਨੇ 56.67 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਹ ਧਨ ਰਾਸ਼ੀ ਮਨਜ਼ੂਰ ਕੀਤੀ ਗਈ ਹੈ, ਤਾਂ ਕਿ ਸੂਬੇ ਵਿਚ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਪ੍ਰਦਾਨ ਕਰਨ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਸਕਣ।
ਮਨਜ਼ੂਰ ਕੀਤੀ ਧਨ ਰਾਸ਼ੀ ਦੀ ਵਰਤੋਂ ਅਤਿ-ਆਧੁਨਿਕ ਕਤਾਰ ਕੰਪਲੈਕਸ (ਕਿਊ ਕੰਪਲੈਕਸ), ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਅਤੇ ਮੰਦਰ ਕੰਪਲੈਕਸ ਵਿਚ ਸੀ. ਸੀ. ਟੀ. ਵੀ ਦੀ ਸਹੂਲਤ ਸ਼ਾਮਲ ਹੈ। ਇਸ ਤੋਂ ਇਲਾਵਾ ਪਲਾਸਟਿਕ ਸ਼ਰੈਡਰ ਅਤੇ ਸਾਲਿਡ ਵੇਸਟ ਰੀਸਾਈਕਲਿੰਗ ਅਤੇ ਮੈਨੇਜਮੈਂਟ ਪਲਾਂਟ ਸਥਾਪਿਤ ਕੀਤਾ ਜਾਵੇਗਾ, ਜੋ ਕਿ ਮੰਦਰ ਕੰਪਲੈਕਸ ਵਿਚ ਰਹਿੰਦ-ਖੂੰਹਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰੇਗਾ ਅਤੇ ਮੰਦਰ ਦੇ ਕੰਪਲੈਕਸ ਵਿਚ ਸਫਾਈ ਬਰਕਰਾਰ ਰੱਖੇਗਾ। ਸ਼ਰਧਾਲੂਆਂ ਦੀ ਸਹੂਲਤ ਲਈ ਢੁਕਵੇਂ ਚਿੰਨ੍ਹ ਬਣਾਏ ਜਾਣਗੇ ਅਤੇ ਸਥਾਨਕ ਦੁਕਾਨਦਾਰਾਂ ਲਈ ਦੁਕਾਨਾਂ ਦੀ ਉਸਾਰੀ ਕੀਤੀ ਜਾਵੇਗੀ। ਇਨ੍ਹਾਂ ਨਵੀਨਤਾਕਾਰੀ ਪਹਿਲਕਦਮੀਆਂ ਦਾ ਉਦੇਸ਼ ਮੰਦਰ ਵਿਚ ਆਉਣ ਵਾਲੇ ਸ਼ਰਧਾਲੂਆਂ ਦੇ ਸਮੁੱਚੇ ਅਨੁਭਵ ਨੂੰ ਹੋਰ ਬਿਹਤਰ ਬਣਾਉਣਾ ਹੈ।
ਪ੍ਰਦੇਸ਼ ਸਰਕਾਰ ਦੇ ਬੁਲਾਰੇ ਨੇ ਸ਼ਿਮਲਾ ਤੋਂ ਜਾਰੀ ਬਿਆਨ ਵਿਚ ਕਿਹਾ ਕਿ ਮੁੱਖ ਮੰਤਰੀ ਸੁੱਖੂ ਦੀ ਅਗਵਾਈ 'ਚ ਸੂਬੇ ਵਿਚ ਧਾਰਮਿਕ ਸੈਰ-ਸਪਾਟੇ ਨੂੰ ਨਵੇਂ ਆਯਾਮ ਪ੍ਰਦਾਨ ਕਰਨ ਲਈ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਤਾ ਚਿੰਤਪੁਰਨੀ ਮੰਦਰ ਉੱਤਰੀ ਭਾਰਤ ਦਾ ਪ੍ਰਸਿੱਧ ਸ਼ਕਤੀਪੀਠ ਹੈ ਅਤੇ ਹਰ ਸਾਲ ਲੱਖਾਂ ਸ਼ਰਧਾਲੂ ਇਸ ਸ਼ਕਤੀਪੀਠ ਦੇ ਦਰਸ਼ਨਾਂ ਲਈ ਆਉਂਦੇ ਹਨ। ਇਹ ਸਹੂਲਤਾਂ ਸ਼ਰਧਾਲੂਆਂ ਦੀ ਯਾਤਰਾ ਨੂੰ ਹੋਰ ਸੁਖਾਲਾ ਅਤੇ ਆਰਾਮਦਾਇਕ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਉਣਗੀਆਂ।
ICU 'ਚੋਂ ਦੌੜ ਕੇ ਬਾਹਰ ਆਇਆ ਮਰੀਜ਼, ਬੋਲਿਆ- 'ਮੈਂ ਕੋਮਾ 'ਚ ਨਹੀਂ, ਲੁੱਟਣ ਦੀ ਸਾਜ਼ਿਸ਼ ਹੈ'
NEXT STORY