ਇਟਾਵਾ- ਉੱਤਰ ਪ੍ਰਦੇਸ਼ ਦੇ ਇਟਾਵਾ ਦੀ ਫ੍ਰੈਂਡਜ਼ ਕਾਲੋਨੀ ਇਲਾਕੇ 'ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ 10ਵੀਂ ਜਮਾਤ ਦੀ ਇਕ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮ੍ਰਿਤਕਾ ਦੀ ਪਛਾਣ 15 ਸਾਲਾ ਅਨੁਸ਼ਕਾ ਗੌਤਮ ਵਜੋਂ ਹੋਈ ਹੈ, ਜੋ 17 ਫਰਵਰੀ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਦੀ ਗਣਿਤ ਦੀ ਪ੍ਰੀਖਿਆ ਦੇਣ ਤੋਂ ਬਾਅਦ ਮਾਨਸਿਕ ਤਣਾਅ 'ਚ ਸੀ। ਥਾਣਾ ਇੰਚਾਜਰਜ (ਐੱਸਐੱਚਓ) ਅਮਿਤ ਕੁਮਾਰ ਮਿਸ਼ਰਾ ਅਨੁਸਾਰ, ਘਟਨਾ ਸ਼ੁੱਕਰਵਾਰ ਸ਼ਾਮ ਦੀ ਹੈ, ਜਦੋਂ ਕੁੜੀ ਘਰ 'ਚ ਇਕੱਲੀ ਸੀ। ਉਸ ਦੀ ਮਾਂ ਅਤੇ ਭਰਾ ਬਾਜ਼ਾਰ ਗਏ ਸਨ।
ਥਾਣਾ ਇੰਚਾਰਜ ਨੇ ਦੱਸਿਆ,''ਜਦੋਂ ਪਰਿਵਾਰ ਵਾਲੇ ਸ਼ਾਮ 7 ਵਜੇ ਘਰ ਆਏ ਤਾਂ ਉਨ੍ਹਾਂ ਨੇ ਅਨੁਸ਼ਕਾ ਨੂੰ ਫਾਹੇ ਨਾਲ ਲਟਕਦੀ ਦੇਖਿਆ। ਸੂਚਨਾ ਮਿਲਣ 'ਤੇ ਪੁਲਸ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ।'' ਸ਼ੁਰੂਆਤੀ ਜਾਂਚ ਅਤੇ ਪਰਿਵਾਰ ਦੇ ਬਿਆਨਾਂ ਤੋਂ ਪਤਾ ਲੱਗਦਾ ਹੈ ਕਿ ਅਨੁਸ਼ਕਾ ਗਣਿਤ ਦੇ ਪੇਪਰ 'ਚ ਆਪਣੇ ਪ੍ਰਦਰਸ਼ਨ ਤੋਂ ਬਹੁਤ ਪਰੇਸ਼ਾਨ ਸੀ। ਉਸ ਦੇ ਪਰਿਵਾਰ ਨੇ ਉਸ ਨੂੰ ਕਾਫ਼ੀ ਸਮਝਾਇਆ ਅਤੇ ਦਿਲਾਸਾ ਦੇਣ ਦੀ ਕੋਸ਼ਿਸ਼ ਵੀ ਕੀਤੀ, ਇਸ਼ ਦੇ ਬਾਵਜੂਦ ਉਹ ਤਣਾਅ 'ਚ ਸੀ। ਮੰਨਿਆ ਜਾਂਦਾ ਹੈ ਕਿ ਇਸੇ ਕਾਰਨ ਉਸ ਨੇ ਇਹ ਕਦਮ ਚੁੱਕਿਆ। ਮਾਮਲੇ 'ਚ ਅੱਗੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਧਿਆਪਕ ਨੇ ਘਰ ਬਾਹਰ ਖੇਡਦੇ ਬੱਚਿਆਂ 'ਤੇ ਚਲਾ'ਤੀਆਂ ਗੋਲ਼ੀਆਂ ! ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
NEXT STORY