ਮਥੁਰਾ — ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੀ ਇਕ ਅਦਾਲਤ ਨੇ 2017 'ਚ ਗਹਿਣਿਆਂ ਦੀ ਦੁਕਾਨ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ ਦੋਸ਼ੀ 7 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮਾਮਲੇ ਦੇ ਦੋ ਹੋਰ ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਰਕਾਰੀ ਵਕੀਲ ਚੰਦਰਭਾਨ ਸਿੰਘ ਨੇ ਦੱਸਿਆ, ‘ਵਧੀਕ ਸੈਸ਼ਨ ਜੱਜ ਬ੍ਰਹਮਤੇਜ ਚਤੁਰਵੇਦੀ ਦੀ ਅਦਾਲਤ ਨੇ ਰਾਕੇਸ਼, ਨੀਰਜ ਚਤੁਰਵੇਦੀ, ਕਾਮੇਸ਼, ਵਿਸ਼ਨੂੰ ਸੋਨੀ, ਸੌਰਭ, ਮਹੇਸ਼ ਯਾਦਵ ਅਤੇ ਹਰਸ਼ਵਰਧਨ ਨੂੰ ਲੁੱਟ ਵਿਦ ਕਤਲ (396 ਆਈ.ਪੀ.ਸੀ.) ਦਾ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ ਉਸ 'ਤੇ 20,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਦੋ ਹੋਰ ਦੋਸ਼ੀਆਂ ਆਦਿਤਿਆ ਕੁਮਾਰ ਅਤੇ ਲਖਨ ਨੂੰ 10-10 ਸਾਲ ਦੀ ਕੈਦ ਅਤੇ 20-20 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਸਿੰਘ ਨੇ ਦੱਸਿਆ ਕਿ ਮਈ 2017 ਵਿਚ ਹਥਿਆਰਬੰਦ ਲੋਕਾਂ ਨੇ ਮਥੁਰਾ ਵਿਚ ਇਕ ਸਰਾਫਾ ਕਾਰੋਬਾਰੀ ਦੀ ਦੁਕਾਨ 'ਤੇ ਛਾਪਾ ਮਾਰਿਆ ਸੀ ਅਤੇ ਗੋਲੀਬਾਰੀ ਕੀਤੀ ਸੀ। ਇਸ ਘਟਨਾ 'ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਨਾਬਾਲਗ ਮੁਲਜ਼ਮ ਦਾ ਕੇਸ ਜੁਵੇਨਾਈਲ ਕੋਰਟ ਵਿੱਚ ਵਿਚਾਰ ਅਧੀਨ ਹੈ, ਜਦਕਿ ਦੂਜੇ ਮੁਲਜ਼ਮ ਰੁਪੇਸ਼ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ।
DRDO ਨੇ ਛੋਟੀ ਦੂਰੀ ਦੀ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
NEXT STORY