ਨਵੀਂ ਦਿੱਲੀ, 22 ਅਪ੍ਰੈਲ (ਏਜੰਸੀ)- ਤਬਲੀਗੀ ਜਮਾਤ ਦੇ ਨੇਤਾ ਮੌਲਾਨਾ ਸਾਦ ਨੇ ਇਲਾਜ ਤੋਂ ਬਾਅਦ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਨਾਲ ਮੁਕਤ ਹੋ ਚੁੱਕੇ ਲੋਕਾਂ ਨੂੰ ਮੰਗਲਵਾਰ ਨੂੰ ਖੂਨ ਪਲਾਜ਼ਮਾ ਦਾਨ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਲੋਕਾਂ ਦਾ ਇਲਾਜ ਕੀਤਾ ਜਾ ਸਕੇ। ਮੰਗਲਵਾਰ ਨੂੰ ਜਾਰੀ ਇਕ ਪੱਤਰ ਵਿਚ ਮੌਲਾਨਾ ਨੇ ਕਿਹਾ ਕਿ ਉਹ ਅਤੇ ਤਬਲੀਗੀ ਜਮਾਤ ਦੇ ਕੁਝ ਹੋਰ ਮੈਂਬਰਾਂ ਨੇ ਖੁਦ ਨੂੰ ਏਕਾਂਤਵਾਸ ਵਿਚ ਰੱਖਿਆ ਹੋਇਆ ਹੈ। ਮੌਲਾਨਾ ਨੇ ਕਿਹਾ ਕਿ ਸੈਲਫ ਏਕਾਂਤਵਾਸ ਵਿਚ ਰੱਖੇ ਗਏ ਜ਼ਿਆਦਾਤਰ ਮੈਂਬਰਾਂ ਵਿਚ ਕੋਰੋਨਾ ਵਾਇਰਸ ਦੀ ਜਾਂਚ ਵਿਚ ਕੋਈ ਵੀ ਇਨਫੈਕਟਿਡ ਨਹੀਂ ਮਿਲਿਆ।
ਇਹ ਪੱਤਰ ਆਪ ਵਿਧਾਇਕ ਅਮਾਨਤੁੱਲਾ ਖਾਨ ਨੇ ਟਵਿੱਟਰ ਹੈਂਡਲ 'ਤੇ ਸਾਂਝਾ ਕੀਤਾ। ਇਸ ਨਾਲ ਇਕ ਦਿਨ ਪਹਿਲਾਂ ਮੌਲਾਨਾ ਸਾਦ ਨੇ ਸੋਮਵਾਰ ਨੂੰ ਆਪਣੇ ਸੇਵਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਰਮਜ਼ਾਨ ਮਹੀਨੇ ਦੌਰਾਨ ਆਪਣੇਘਰਾਂ ਵਿਚ ਹੀ ਨਮਾਜ਼ ਅਦਾ ਕਰਨ ਅਤੇ ਸਰਕਾਰ ਦੇ ਸੋਸ਼ਲ ਡਿਸਟੈਂਸਿੰਗ ਨਿਯਮ ਦਾ ਪਾਲਨ ਕਰਨ। ਲਾਕ ਡਾਊਨ ਦੌਰਾਨ ਨਿਜ਼ਾਮੂਦੀਨ ਮਰਕਜ਼ ਵਿਚ ਮਾਰਚ ਮਹੀਨੇ ਵਿਚ ਤਬਲੀਗੀ ਜਮਾਤ ਪ੍ਰੋਗਰਾਮ ਆਯੋਜਿਤ ਕਰਨ ਦੇ ਮਾਮਲੇ ਵਿਚ ਦਿੱਲੀ ਪੁਲਸ ਨੇ ਮੌਲਾਨਾ ਸਾਦ ਦੇ ਖਿਲਾਫ ਐਫ.ਆਈ.ਆਰ. ਦਰਜ ਕੀਤੀ ਸੀ।
ਕੋਰੋਨਾ : ਦੁਬਈ 'ਚ ਗਰਭਵਤੀ ਮਹਿਲਾ ਨੇ ਭਾਰਤ ਆਉਣ ਲਈ ਦਾਇਰ ਕੀਤੀ ਪਟੀਸ਼ਨ
NEXT STORY