ਗਾਜ਼ੀਆਬਾਦ — ਗਾਜ਼ੀਆਬਾਦ 'ਚ ਪੁਲਸ ਨੇ ਇਕ ਲੜਕੀ ਨਾਲ ਜ਼ਬਰ-ਜਨਾਹ ਕਰਨ ਅਤੇ ਉਸ ਦੀ ਇਤਰਾਜ਼ਯੋਗ ਵੀਡੀਓ ਬਣਾਉਣ ਦੇ ਦੋਸ਼ 'ਚ 32 ਸਾਲਾ ਮੌਲਵੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਦਿਹਾਤੀ ਖੇਤਰ ਦੇ ਡਿਪਟੀ ਪੁਲਸ ਕਮਿਸ਼ਨਰ (ਡੀਸੀਪੀ) ਵਿਵੇਕ ਚੰਦਰ ਯਾਦਵ ਨੇ ਇਸ ਮਾਮਲੇ ਵਿੱਚ ਦਰਜ ਕਰਵਾਈ ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਗਾਜ਼ੀਆਬਾਦ ਜ਼ਿਲ੍ਹੇ ਦੇ ਮਸੂਰੀ ਥਾਣਾ ਖੇਤਰ ਦੀ ਇੱਕ ਲੜਕੀ (22) ਦੋ ਸਾਲ ਪਹਿਲਾਂ ਮੌਲਵੀ ਜੱਬਾਰ ਦੇ ਘਰ ਪੜ੍ਹਨ ਲਈ ਜਾਂਦੀ ਸੀ ਅਤੇ ਉਸ ਦੌਰਾਨ ਮੌਲਵੀ ਨੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ ਅਤੇ ਇਸਦੀ ਵੀਡੀਓ ਬਣਾਈ।
ਇਹ ਵੀ ਪੜ੍ਹੋ- ਕਲਯੁੱਗੀ ਮਾਂ ਨੇ 3 ਸਾਲਾ ਮਾਸੂਮ ਬੱਚੀ ਨੂੰ ਜੰਗਲ 'ਚ ਛੱਡਿਆ, ਭੁੱਖ-ਪਿਆਸ ਕਾਰਨ ਹੋਈ ਦਰਦਨਾਕ ਮੌਤ
ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ, ਡੀਸੀਪੀ ਨੇ ਕਿਹਾ, “ਉਦੋਂ ਤੋਂ ਮੌਲਵੀ ਉਸ ਨੂੰ ਧਮਕੀਆਂ ਦੇ ਕੇ ਲਗਾਤਾਰ ਸਰੀਰਕ ਸ਼ੋਸ਼ਣ ਕਰ ਰਿਹਾ ਸੀ। ਉਸ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਉਸ ਨਾਲ ਸਰੀਰਕ ਸਬੰਧ ਨਾ ਬਣਾਏ ਤਾਂ ਉਹ ਉਸ ਦੀ ਵੀਡੀਓ ਜਨਤਕ ਕਰ ਦੇਵੇਗਾ।'' ਯਾਦਵ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ 'ਚ ਇਸ ਮਾਮਲੇ ਦੀ ਵੀਡੀਓ ਜਨਤਕ ਹੋਈ ਸੀ, ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਪੀੜਤਾ ਦੇ ਮਾਪਿਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮੌਲਵੀ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਗਈ।
ਯਾਦਵ ਨੇ ਕਿਹਾ ਕਿ ਪੁਲਸ ਨੇ ਦੋਸ਼ੀ ਮੌਲਵੀ ਦੇ ਖਿਲਾਫ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਸਮੇਤ 376 (ਬਲਾਤਕਾਰ), 328 (ਅਪਰਾਧ ਦੇ ਇਰਾਦੇ ਨਾਲ ਨਸ਼ਾ ਦੇਣਾ) ਅਤੇ 506 (ਅਪਰਾਧਿਕ ਧਮਕੀ) ਦੇ ਤਹਿਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ। ਡੀਸੀਪੀ ਨੇ ਦੱਸਿਆ ਕਿ ਮੌਲਵੀ ਦਾ ਮੋਬਾਈਲ ਫ਼ੋਨ ਜ਼ਬਤ ਕਰ ਲਿਆ ਗਿਆ ਹੈ ਅਤੇ ਪੀੜਤਾ ਨੂੰ ਮੈਡੀਕਲ ਜਾਂਚ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ “ਪੁਲਸ ਦੋਸ਼ੀਆਂ ਦਾ ਪਤਾ ਲਗਾ ਰਹੀ ਹੈ ਜਿਨ੍ਹਾਂ ਨੇ ਜਾਣਬੁੱਝ ਕੇ ਵੀਡੀਓ ਨੂੰ ਜਨਤਕ ਕੀਤਾ।”
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਲਯੁੱਗੀ ਮਾਂ ਨੇ 3 ਸਾਲਾ ਮਾਸੂਮ ਬੱਚੀ ਨੂੰ ਜੰਗਲ 'ਚ ਛੱਡਿਆ, ਭੁੱਖ-ਪਿਆਸ ਕਾਰਨ ਹੋਈ ਦਰਦਨਾਕ ਮੌਤ
NEXT STORY