ਲਖਨਊ (ਨਾਸਿਰ)- ਬਹੁਜਨ ਸਮਾਜ ਪਾਰਟੀ (ਬਸਪਾ) ਪ੍ਰਧਾਨ ਮਾਇਆਵਤੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਉਨ੍ਹਾਂ ਦੇ ਭਤੀਜੇ ਆਕਾਸ਼ ਆਨੰਦ ਨੂੰ ਹੁਣ ਪਾਰਟੀ ਤੋਂ ਅੱਡ ਕਰਨ ਦੀ ਨੌਬਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਆਕਾਸ਼ ਦੇ ਸਹੁਰੇ ਅਸ਼ੋਕ ਸਿਧਾਰਥ ਦੇ ਰਾਜਨੀਤੀ ਤੋਂ ਸੰਨਿਆਸ ਲੈਣ ਤੋਂ ਬਾਅਦ ਅਜਿਹੀ ਸਥਿਤੀ ਪੈਦਾ ਨਹੀਂ ਹੋਵੇਗੀ। ਮਾਇਆਵਤੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ ਕਿ ਆਕਾਸ਼ ਆਨੰਦ ਨੂੰ ਸੋਮਵਾਰ ਨੂੰ ਬਸਪਾ ਵਿਚ ਮੁੜ ਸ਼ਾਮਲ ਕਰ ਕੇ ਰਾਸ਼ਟਰੀ ਕੋਆਰਡੀਨੇਟਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵਿਚ ਆਕਾਸ਼ ਨੂੰ 4 ਵਾਰ ਪਾਰਟੀ ਵਿਚੋਂ ਕੱਢੇ ਜਾਣ ਦੀ ਗੱਲ ਵਧਾ-ਚੜ੍ਹਾ ਕੇ ਪੇਸ਼ ਕੀਤੀ ਜਾ ਰਹੀ ਹੈ, ਜਦਕਿ ਵਿਆਹ ਤੋਂ ਪਹਿਲਾਂ ਤੋਂ ਹੀ ਉਹ ਪਾਰਟੀ ਵਿਚ ਸਰਗਰਮ ਸਨ।
ਬਸਪਾ ਮੁਖੀ ਨੇ ਕਿਹਾ ਕਿ ਆਕਾਸ਼ ਦਾ ਸਬੰਧ ਅਸ਼ੋਕ ਸਿਧਾਰਥ ਨਾਲ ਜੁੜਨ ਤੋਂ ਬਾਅਦ ਉਨ੍ਹਾਂ ਦੇ ਪ੍ਰਭਾਵ ਦੇ ਕਾਰਨ ਆਕਾਸ਼ ਦਾ ਅਕਸ ਖ਼ਰਾਬ ਕਰਨ ਦੇ ਯਤਨ ਹੋਏ। ਇਸੇ ਵਜ੍ਹਾ ਕਰ ਕੇ ਆਕਾਸ਼ ਨੂੰ ਸੁਧਾਰ ਦੇ ਮਕਸਦ ਨਾਲ ਕਈ ਵਾਰ ਪਾਰਟੀ ਤੋਂ ਅੱਡ ਕਰਨਾ ਪਿਆ ਅਤੇ ਗਲਤੀ ਦਾ ਅਹਿਸਾਸ ਹੋਣ ’ਤੇ ਵਾਪਸ ਵੀ ਲਿਆ ਗਿਆ। ਉਨ੍ਹਾਂ ਕਿਹਾ ਕਿ ਅਸ਼ੋਕ ਸਿਧਾਰਥ ਦੇ ਸਿਆਸਤ ਤੋਂ ਸੰਨਿਆਸ ਲੈਣ ਤੋਂ ਬਾਅਦ ਹੁਣ ਅਜਿਹੀ ਸਥਿਤੀ ਨਹੀਂ ਬਣੇਗੀ। ਮਾਇਆਵਤੀ ਨੇ ਦੱਸਿਆ ਕਿ ਸਤੰਬਰ ਵਿਚ ਉਨ੍ਹਾਂ ਨੇ ਆਕਾਸ਼ ਅਤੇ ਉਨ੍ਹਾਂ ਦੀ ਭੈਣ ਦੀਪਿਕਾ ਆਨੰਦ ਨੂੰ ਪਾਰਟੀ ਵਿਚ ਕੋਈ ਜ਼ਿੰਮੇਵਾਰੀ ਨਾ ਦੇਣ ਦਾ ਫ਼ੈਸਲਾ ਕੀਤਾ ਸੀ। ਇਸ ਤੋਂ ਬਾਅਦ ਸੋਮਵਾਰ ਨੂੰ ਆਕਾਸ਼ ਨੂੰ ਮੁੜ ਰਾਸ਼ਟਰੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ।
ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
NEXT STORY