ਲਖਨਊ- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਰਾਸ਼ਟਰੀ ਪ੍ਰਧਾਨ ਮਾਇਆਵਤੀ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ ਹੈ। ਬਾਬਾ ਸਾਹਿਬ ਦੀ ਜਯੰਤੀ ਮੌਕੇ ਮਾਇਆਵਤੀ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਉਹ ਬਸਪਾ ਅਤੇ ਕਰੋੜਾਂ ਫੋਲੋਅਰਜ਼ ਵਲੋਂ ਬਾਬਾ ਸਾਹਿਬ ਦੇ ਪ੍ਰਤੀ ਸਨਮਾਨ ਜ਼ਾਹਰ ਕਰਦੀ ਹੈ। ਮਾਇਆਵਤੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਪੂਰਾ ਜੀਵਨ ਦਲਿਤ, ਆਦਿਵਾਸੀਆਂ ਨੂੰ ਸਨਮਾਨ ਨਾਲ ਜੀਵਨ ਬਿਤਾਉਣ 'ਤੇ ਲਗਾਇਆ।
ਇਸ ਦੇ ਨਾਲ ਹੀ ਮਾਇਆਵਤੀ ਨੇ ਕਿਹਾ ਕਿ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ 1984 'ਚ ਬਹੁਜਨ ਸਮਾਜ ਪਾਰਟੀ ਦਾ ਗਠਨ ਕੀਤਾ ਗਿਆ ਸੀ। ਅੱਜ 14 ਅਪ੍ਰੈਲ ਨੂੰ ਬਾਬਾ ਸਾਹਿਬ ਅੰਬੇਡਕਰ ਦੀ ਜਯੰਤੀ ਮੌਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਉਨਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਰਾਸ਼ਟਰੀ ਰਾਮਨਾਥ ਕੋਵਿੰਦ ਤੋਂ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਦਿੱਤੀ ਹੈ।
PM ਨਰਿੰਦਰ ਮੋਦੀ ਦਾ ਐਲਾਨ- ਭਾਰਤ 'ਚ 3 ਮਈ ਤੱਕ ਵਧਾਇਆ ਗਿਆ 'ਲਾਕਡਾਊਨ'
NEXT STORY