ਨੈਸ਼ਨਲ ਡੈਸਕ : ਮਹਾਰਾਸ਼ਟਰ ਅਤੇ ਝਾਰਖੰਡ 'ਚ ਇਸ ਸਮੇਂ ਵਿਧਾਨ ਸਭਾ ਚੋਣਾਂ ਦਾ ਮਾਹੌਲ ਕਾਫ਼ੀ ਗਰਮਾਇਆ ਹੋਇਆ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਲੋਕਾਂ ਨਾਲ ਕਈ ਵਾਅਦੇ ਕੀਤੇ ਜਾ ਰਹੇ ਹਨ। ਇਸ ਦੌਰਾਨ ਬਸਪਾ ਮੁਖੀ ਮਾਇਆਵਤੀ ਨੇ ਭਾਜਪਾ ਅਤੇ ਕਾਂਗਰਸ 'ਤੇ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ 'ਚ ਝੂਠਾ ਪ੍ਰਚਾਰ ਅਤੇ ਵਾਅਦੇ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਚੋਣਾਂ ਸਮੇਂ ਲੁਭਾਉਣੇ ਵਾਅਦੇ ਕਰਨ ਵਿੱਚ ਰੁੱਝੀਆਂ ਹੋਈਆਂ ਹਨ, ਜਦਕਿ ਲੋਕ ਜ਼ਿੰਦਗੀ ਦੀਆਂ ਮੁਸ਼ਕਲਾਂ ਤੋਂ ਰਾਹਤ ਚਾਹੁੰਦੇ ਹਨ ਨਾ ਕਿ ਮੁਫ਼ਤ ਦੀਆਂ ਚੀਜ਼ਾਂ।
ਇਹ ਵੀ ਪੜ੍ਹੋ - ਤੁਸੀਂ ਵੀ ਹੋ Bubblegum ਦੇ ਸ਼ੌਕੀਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਜਾ ਸਕਦੀ ਹੈ ਤੁਹਾਡੀ ਜਾਨ
ਮਾਇਆਵਤੀ ਨੇ ਕਿਹਾ- ਲੋਕਾਂ ਦੀ ਇਹ ਮੰਗ ਬਿਲਕੁੱਲ ਸਹੀ ਹੈ ਕਿ ਉਨ੍ਹਾਂ ਨੂੰ ਰੋਜ਼ਗਾਰ ਚਾਹੀਦਾ ਹੈ। ਦੇਸ਼ ਵਿੱਚ ਫੈਲੀ ਗਰੀਬੀ, ਬੇਰੁਜ਼ਗਾਰੀ ਅਤੇ ਮਹਿੰਗਾਈ ਤੋਂ ਕਰੋੜਾਂ ਲੋਕ ਪ੍ਰੇਸ਼ਾਨ ਹਨ ਪਰ ਭਾਜਪਾ ਅਤੇ ਕਾਂਗਰਸ ਇੱਕ ਦੂਜੇ 'ਤੇ ਦੋਸ਼ ਮੜ੍ਹਨ ਵਿੱਚ ਲੱਗੇ ਹੋਏ ਹਨ। ਭਾਜਪਾ ਜੁਗਾੜ ਦੀ ਰਾਜਨੀਤੀ ਕਰ ਰਹੀ ਹੈ ਅਤੇ ਯੂਪੀ ਅਤੇ ਭਾਜਪਾ ਸ਼ਾਸਤ ਹੋਰ ਰਾਜਾਂ ਦੇ ਭਖਦੇ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਸਰਕਾਰਾਂ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਉਲੰਘਣਾ ਵੀ ਜੱਗ ਜ਼ਾਹਰ ਹੈ, ਜਿਵੇਂ ਹਿਮਾਚਲ ਪ੍ਰਦੇਸ਼ ਅਤੇ ਕਰਨਾਟਕ ਵਿੱਚ ਹੋਇਆ ਹੈ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀ ਮੌਜਾਂ : ਨਵੰਬਰ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਉਨ੍ਹਾਂ ਅੱਗੇ ਕਿਹਾ ਸਿਆਸੀ ਪਾਰਟੀਆਂ ਕਰਮ ਨੂੰ ਧਰਮ ਨਹੀਂ ਮੰਨ ਰਹੀਆਂ ਸਗੋਂ ਚੋਣ ਵਾਅਦਿਆਂ ਦਾ ਵਿਰੋਧ ਕਰਨ ਵਾਲਿਆਂ ਤੋਂ ਧਿਆਨ ਹਟਾਉਣ ਲਈ ਧਾਰਮਿਕ ਪ੍ਰੋਗਰਾਮਾਂ ਵਿੱਚ ਰੁੱਝੀਆਂ ਹੋਈਆਂ ਹਨ। ਉਹਨਾਂ ਦਾ ਇਹ ਬਿਆਨ ਇਸ ਗੱਲ ਦਾ ਸੰਕੇਤ ਹੈ ਕਿ ਉਹ ਚੋਣ ਮੁੱਦਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਦੀ ਪਾਰਟੀ ਚੋਣਾਂ ਵਿੱਚ ਜਨਤਾ ਨੂੰ ਗੁੰਮਰਾਹ ਕਰਨ ਲਈ ਕੋਈ ਚੋਣ ਮਨੋਰਥ ਪੱਤਰ ਜਾਰੀ ਨਹੀਂ ਕਰਦੀ। ਬਸਪਾ ਗਰੀਬਾਂ ਅਤੇ ਬੇਰੁਜ਼ਗਾਰਾਂ ਲਈ ਇਮਾਨਦਾਰੀ ਨਾਲ ਕੰਮ ਕਰਦੀ ਹੈ ਅਤੇ ਜਦੋਂ ਵੀ ਸਰਕਾਰ ਬਣੀ ਹੈ, ਇਹ ਇਤਿਹਾਸਕ ਅਤੇ ਬੇਮਿਸਾਲ ਕੰਮ ਕਰਦੀ ਹੈ। ਯੂਪੀ ਵਿੱਚ ਉਨ੍ਹਾਂ ਦੀ ਚਾਰ ਵਾਰ ਸਰਕਾਰ ਇਸ ਦਾ ਸਬੂਤ ਹੈ।
ਇਹ ਵੀ ਪੜ੍ਹੋ - 19 ਨਵੰਬਰ ਤੱਕ ਬਣਾਏ ਜਾਣਗੇ 90,000 ਨਵੇਂ ਰਾਸ਼ਨ ਕਾਰਡ, ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ
ਮਾਇਆਵਤੀ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਉਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕੀਤੀ ਹੈ, ਜਿਸ ਵਿਚ 50 ਤੋਂ ਘੱਟ ਵਿਦਿਆਰਥੀਆਂ ਵਾਲੇ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਦੂਜੇ ਸਕੂਲਾਂ ਨਾਲ ਮਿਲਾਉਣ ਦਾ ਫ਼ੈਸਲਾ ਲਿਆ। ਉਨ੍ਹਾਂ ਸਵਾਲ ਕੀਤਾ ਕਿ, 'ਆਖ਼ਰ ਗ਼ਰੀਬਾਂ ਦੇ ਬੱਚੇ ਕਿੱਥੇ ਅਤੇ ਕਿਵੇਂ ਪੜ੍ਹਣਗੇ'? ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਦੇ ਹੋਏ ਮਾਇਆਵਤੀ ਨੇ ਕਿਹਾ ਕਿ ਸਕੂਲਾਂ ਨੂੰ ਸੁਧਾਰਨ ਦੀ ਬਜਾਏ ਉਨ੍ਹਾਂ ਨੂੰ ਬੰਦ ਕੀਤਾ ਜਾ ਰਿਹਾ ਹੈ, ਜੋ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਯੂਪੀ ਸਰਕਾਰ ਵੱਲੋਂ 27,764 ਕੌਂਸਲ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਜਾਇਜ਼ ਨਹੀਂ ਹੈ। ਯੂਪੀ ਅਤੇ ਦੇਸ਼ ਦੇ ਹੋਰ ਰਾਜਾਂ ਵਿੱਚ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਾਰਨ ਕਰੋੜਾਂ ਗਰੀਬ ਬੱਚੇ ਸਹੀ ਸਿੱਖਿਆ ਤੋਂ ਵਾਂਝੇ ਹਨ। ਉਨ੍ਹਾਂ ਓਡੀਸ਼ਾ ਸਰਕਾਰ ਦੇ ਫ਼ੈਸਲੇ ਨੂੰ ਵੀ ਗਲਤ ਕਰਾਰ ਦਿੱਤਾ, ਜੋ ਘੱਟ ਵਿਦਿਆਰਥੀਆਂ ਵਾਲੇ ਸਕੂਲਾਂ ਨੂੰ ਬੰਦ ਕਰ ਰਿਹਾ ਹੈ।
ਇਹ ਵੀ ਪੜ੍ਹੋ - ਮੁੰਡੇ ਦੇ ਢਿੱਡ 'ਚੋਂ ਨਿਕਲੇ ਘੜੀ ਦੇ ਸੈੱਲ ਸਣੇ 56 ਚੀਜ਼ਾਂ, ਡਾਕਟਰਾਂ ਦੇ ਉੱਡੇ ਹੋਸ਼, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਰਜੀ ਕਰ ਬਲਾਤਕਾਰ-ਕਤਲ ਕੇਸ ਦੇ ਮੁੱਖ ਮੁਲਜ਼ਮ ਖ਼ਿਲਾਫ਼ ਦੋਸ਼ ਤੈਅ
NEXT STORY