ਨਵੀਂ ਦਿੱਲੀ- ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਹਮਦਰਦੀ ਭਰਿਆ ਰਵੱਈਆ ਅਪਣਾਇਆ ਜਾਣਾ ਚਾਹੀਦਾ। ਮਾਇਆਵਤੀ ਨੇ ਸ਼ਨੀਵਾਰ ਨੂੰ ਇਕ ਸੰਦੇਸ਼ 'ਚ ਕਿਹਾ ਕਿ ਕੇਂਦਰ ਸਰਕਾਰ ਨੂੰ ਜਿੱਦ ਛੱਡ ਦੇਣੀ ਚਾਹੀਦੀ ਹੈ ਅਤੇ ਕਿਸਾਨਾਂ ਦੀ ਮੰਗ ਸਵੀਕਾਰ ਕਰ ਲੈਣੀ ਚਾਹੀਦੀ ਹੈ।
ਇਹ ਵੀ ਪੜ੍ਹੋ : PM ਮੋਦੀ ਦਾ ਕਿਸਾਨਾਂ ਨੂੰ ਸੰਦੇਸ਼- ਹਰ ਮੁੱਦੇ 'ਤੇ ਸਿਰ ਝੁਕਾ ਕੇ ਗੱਲ ਕਰਨ ਨੂੰ ਤਿਆਰ ਹੈ ਸਰਕਾਰ
ਬਸਪਾ ਸੁਪਰੀਮੋ ਨੇ ਕਿਹਾ,''ਕੇਂਦਰ ਦੀ ਸਰਕਾਰ ਨੂੰ ਹਾਲ ਹੀ 'ਚ ਦੇਸ਼ 'ਚ ਲਾਗੂ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਜਿੱਦ ਵਾਲਾ ਨਹੀਂ ਸਗੋਂ ਹਮਦਰਦੀ ਭਰਿਆ ਰਵੱਈਆ ਅਪਣਾ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਸਵੀਕਾਰ ਕਰ ਕੇ, ਉਕਤ ਕਾਨੂੰਨਾਂ ਨੂੰ ਤੁਰੰਤ ਵਾਪਸ ਲੈ ਲੈਣਾ ਚਾਹੀਦਾ, ਬਸਪਾ ਦੀ ਇਹ ਮੰਗ ਹੈ।''
ਇਹ ਵੀ ਪੜ੍ਹੋ : ਰਾਤੋ-ਰਾਤ ਨਹੀਂ ਆਏ ਹਨ ਖੇਤੀ ਕਾਨੂੰਨ, 20-25 ਸਾਲਾਂ ਤੋਂ ਹੋ ਰਹੀ ਹੈ ਚਰਚਾ : PM ਮੋਦੀ
ਦਿੱਲੀ ’ਚ ਕਿਸਾਨਾਂ ਦਾ ਅੰਦੋਲਨ 24ਵੇਂ ਦਿਨ ਵੀ ਜਾਰੀ, ਹੱਕਾਂ ਲਈ ਕੜਾਕੇ ਦੀ ਠੰਡ ’ਚ ਡਟੇ ਕਿਸਾਨ
NEXT STORY