ਲਖਨਊ- ਬਹੁਜਨ ਸਮਾਜ ਪਾਰਟੀ (ਬਸਪਾ) ਮੁਖੀ ਮਾਇਆਵਤੀ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਟਵੀਟ ਕਰ ਕੇ ਕਿਹਾ,''ਪੰਜਾਬ ਦੇ ਮੁੱਖ ਮੰਤਰੀ ਵਲੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਵੱਖ-ਵੱਖ ਖ਼ਦਸ਼ੇ ਜ਼ਾਹਰ ਕਰਦੇ ਹੋਏ ਪ੍ਰਧਾਨ ਮੰਤਰੀ ਨੂੰ ਲਿਖੀ ਗਈ ਚਿੱਠੀ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪਣੀ ਜਾਨ ਦੀ ਆਹੁਤੀ ਦੇ ਰਹੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਅਤੇ ਉਸ ਦੀ ਆੜ 'ਚ ਚੋਣਾਵੀ ਰਾਜਨੀਤੀ ਕਰਨਾ ਬੇਹੱਦ ਅਣਉੱਚਿਤ।''
ਮਾਇਆਵਤੀ ਨੇ ਕਿਹਾ,''ਸਰਹੱਦੀ ਰਾਜ ਪੰਜਾਬ ਦੀ ਸਰਕਾਰ ਦੇ ਸਾਹਮਣੇ ਜੋ ਵੀ ਚੁਣੌਤੀਆਂ ਹਨ, ਉਸ ਦੇ ਪ੍ਰਤੀ ਗੰਭੀਰ ਹੋ ਕੇ ਕੇਂਦਰ ਦਾ ਸਹਿਯੋਗ ਲੈਣਾ ਤਾਂ ਅਣਉੱਚਿਤ ਹੈ ਪਰ ਇਸ ਦੀ ਆੜ 'ਚ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਅਤੇ ਚੋਣਾਵੀ ਸਵਾਰਥ ਦੀ ਰਾਜਨੀਤੀ ਨੂੰ ਜਨਤਾ ਖੂਬ ਸਮਝਦੀ ਹੈ। ਕਾਂਗਰਸ ਨੂੰ ਅਜਿਹਾ ਕਰ ਕੇ ਕੋਈ ਲਾਭ ਮਿਲਣ ਵਾਲਾ ਨਹੀਂ ਹੈ।'' ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ 7 ਮਹੀਨਿਆਂ ਤੋਂ ਜਾਰੀ ਹੈ। ਕਿਸਾਨ ਲਗਾਤਾਰ ਕਾਨੂੰਨ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ।
ਇਹ ਵੀ ਪੜ੍ਹੋ : ਰਾਕਾਂਪਾ ਨੇਤਾ ਸ਼ਰਦ ਪਵਾਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਮਹਾਰਾਸ਼ਟਰ 'ਚ ਸਿਆਸੀ ਹੱਲਚੱਲ ਤੇਜ
ਨੋਟ :ਮਾਇਆਵਤੀ ਦੇ ਪੰਜਾਬ ਸਰਕਾਰ 'ਤੇ ਲਾਇਆ ਕਿਸਾਨਾਂ ਨੂੰ ਬਦਨਾਮ ਕਰਨ ਦਾ ਦੋਸ਼, ਇਸ ਬਾਰੇ ਕੀ ਹੈ ਤੁਹਾਡੀ ਰਾਏ
ਭਾਰਤ ਦੀ ਇਕ ਹੋਰ ਧੀ ਨੇ ਵਧਾਇਆ ਦੇਸ਼ ਦਾ ਮਾਣ, ‘ਸਪੇਸ’ ’ਚ ਜਾਣ ਵਾਲੇ ਰਾਕੇਟ ਟੀਮ ਦਾ ਬਣੀ ਹਿੱਸਾ
NEXT STORY