ਲਖਨਊ- ਸਪਾ ਪ੍ਰਧਾਨ ਅਖਿਲੇਸ਼ ਯਾਦਵ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਤੋਂ ਬਾਅਦ ਬਸਪਾ ਸੁਪਰੀਮੋ ਮਾਇਆਵਤੀ ਨੇ 69000 ਅਧਿਆਪਕ ਭਰਤੀ ਨੂੰ ਲੈ ਕੇ ਸਵਾਲ ਖੜ੍ਹਾ ਕੀਤਾ ਹੈ। ਮਾਇਆਵਤੀ ਨੇ ਕਿਹਾ ਕਿ ਭਰਤੀ 'ਚ ਵੱਡੇ ਪੈਮਾਨੇ 'ਤੇ ਗੜਬੜੀ ਹੋਈ ਹੈ। ਇਸ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਉੱਤਰ ਪ੍ਰਦੇਸ਼ 'ਚ 69 ਹਜ਼ਾਰ ਅਧਿਆਪਕਾਂ ਦੀ ਭਰਤੀ 'ਚ ਵੱਡੇ ਪੈਮਾਨੇ 'ਤੇ ਗੜਬੜੀ, ਧਾਂਦਲੀ ਅਤੇ ਭ੍ਰਿਸ਼ਟਾਚਾਰ ਆਦਿ ਦੇ ਸੰਬੰਧ 'ਚ ਰੋਜ਼ ਨਵੇਂ-ਨਵੇਂ ਖੁਲਾਸੇ ਅਤੇ ਤੱਥਾਂ ਦੇ ਉਜਾਗਰ ਹੋਣ ਕਾਰਨ ਹੁਣ ਇਹ ਮਾਮਲਾ ਕਾਫ਼ੀ ਗੰਭੀਰ ਹੋ ਗਿਆ ਹੈ। ਅਜਿਹੇ 'ਚ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ, ਬਸਪਾ ਦੀ ਇਹ ਮੰਗ ਹੈ।
ਦੱਸਣਯੋਗ ਹੈ ਕਿ 3 ਜੂਨ ਨੂੰ ਇਲਾਹਾਬਾਦ ਹਾਈ ਕੋਰਟ ਦੀ ਸਿੰਗਲ ਬੈਂਚ ਨੇ ਭਰਤੀ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ। ਸਿੰਗਲ ਬੈਂਚ ਦੇ ਫੈਸਲੇ ਨੂੰ ਯੂ.ਪੀ. ਸਰਕਾਰ ਨੇ ਹਾਈ ਕੋਰਟ ਦੀ ਡਬਲ ਬੈਂਚ 'ਚ ਚੁਣੌਤੀ ਦਿੱਤੀ। ਇਸ ਮਾਮਲੇ 'ਚ ਸੋਮਵਾਰ ਨੂੰ ਹੋਈ ਸੁਣਵਾਈ 'ਚ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ। ਹੁਣ ਕੋਰਟ 10 ਜੂਨ ਨੂੰ ਫੈਸਲਾ ਸੁਣਾਏਗੀ।
'ਗ੍ਰੀਨ ਜ਼ੋਨ' ਰਹੇ ਦਮਨ ਤੱਕ ਪੁੱਜਾ ਕੋਰੋਨਾ ਵਾਇਰਸ, ਦੋ ਮਾਮਲੇ ਆਏ ਸਾਹਮਣੇ
NEXT STORY