ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਵਿਚ ਹੋਣ ਵਾਲੀਆਂ ਮੇਅਰ ਅਤੇ ਡਿਪਟੀ ਮੇਅਰ ਚੋਣਾਂ ਲਈ ਭਾਜਪਾ ਉਮੀਦਵਾਰ ਸਰਦਾਰ ਰਾਜਾ ਇਕਬਾਲ ਸਿੰਘ ਅਤੇ ਜੈ ਭਗਵਾਨ ਯਾਦਵ ਨੇ ਸੋਮਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਨ੍ਹਾਂ ਦੋਵਾਂ ਉਮੀਦਵਾਰਾਂ ਨੇ ਕੇਂਦਰੀ ਮੰਤਰੀ ਹਰਸ਼ ਮਲਹੋਤਰਾ, ਸੰਸਦ ਮੈਂਬਰ ਯੋਗੇਂਦਰ ਚੰਦੋਲੀਆ, ਸੰਸਦ ਮੈਂਬਰ ਕਮਲਜੀਤ ਸਹਿਰਾਵਤ ਦੀ ਮੌਜੂਦਗੀ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਰਾਜਾ ਇਕਬਾਲ ਸਿੰਘ ਨੂੰ ਮੇਅਰ ਦੇ ਅਹੁਦੇ ਲਈ ਅਤੇ ਜੈ ਭਗਵਾਨ ਯਾਦਵ ਨੂੰ ਡਿਪਟੀ ਮੇਅਰ ਦੇ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਦਿੱਲੀ ਭਾਜਪਾ ਨੇ ਨਾਮਜ਼ਦਗੀ ਦਾਖ਼ਲ ਕਰਨ ਦੇ ਆਖ਼ਰੀ ਦਿਨ ਸੋਮਵਾਰ ਨੂੰ ਦੋਵਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਦੋਵਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਨੂੰ ਮਜ਼ਬੂਤ ਲੀਡਰਸ਼ਿਪ ਮਿਲੇਗੀ। ਦਿੱਲੀ ਦਾ ਵਿਕਾਸ ਭਾਜਪਾ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਦਿੱਲੀ ਭਾਜਪਾ ਨੇ ਮੇਅਰ ਦੀ ਚੋਣ ਲਈ ਸੰਗਠਨਾਤਮਕ ਤਜਰਬੇ ਅਤੇ ਜ਼ਮੀਨੀ ਜੁੜਾਅ ਨੂੰ ਤਰਜੀਹ ਦਿੰਦੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਨਗਰ ਨਿਗਮ (MCD) ਦੇ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 25 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ।
ਮਾਤਮ 'ਚ ਬਦਲੀਆਂ ਖੁਸ਼ੀਆਂ! ਟਰੈਕਟਰ ਟਰਾਲੀ ਨਾਲ ਟੱਕਰ ਦੌਰਾਨ ਲਾੜੇ ਸਣੇ 2 ਲੋਕਾਂ ਦੀ ਮੌਤ
NEXT STORY