ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਨੇ ਸ਼ਨੀਵਾਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਇਸ ਲਿਸਟ ਵਿੱਚ 232 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਟਿਕਟਾਂ ਲੈਣ ਵਾਲੇ ਲੋਕਾਂ ਨੇ ਸ਼ਨੀਵਾਰ ਰਾਤ ਤੋਂ ਹੀ ਆਪਣੇ ਘਰਾਂ ਅਤੇ ਦਫ਼ਤਰਾਂ 'ਤੇ ਵਰਕਰਾਂ ਨੂੰ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ। 14 ਨਵੰਬਰ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ। ਇਸ ਤੋਂ ਪਹਿਲਾਂ ਇਹ ਸਾਰੇ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰਨਗੇ।
ਇਹ ਵੀ ਪੜ੍ਹੋ : ਦਿੱਲੀ-NCR ਤੇ ਉੱਤਰਾਖੰਡ 'ਚ ਵੀ ਭੂਚਾਲ ਦੇ ਲੱਗੇ ਝਟਕੇ, ਲੋਕ ਦਫ਼ਤਰਾਂ ਤੇ ਘਰਾਂ 'ਚੋਂ ਨਿਕਲੇ ਬਾਹਰ
ਭਾਜਪਾ ਨੇ ਆਪਣੀ ਲਿਸਟ ਵਿੱਚ ਸਾਰੇ ਭਾਈਚਾਰਿਆਂ ਦੇ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਹੈ। ਬਾਕੀ ਬਚੇ 18 ਉਮੀਦਵਾਰਾਂ ਦੇ ਨਾਵਾਂ ਦਾ ਵੀ ਜਲਦੀ ਐਲਾਨ ਹੋਣ ਦੀ ਉਮੀਦ ਹੈ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਖੇਤਰਾਂ 'ਚ 'ਆਪ' ਜਾਂ ਕਾਂਗਰਸ ਦਾ ਬੋਲਬਾਲਾ ਹੈ ਜਾਂ ਟਿਕਟਾਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਉਨ੍ਹਾਂ 'ਚ ਅਜੇ ਤੱਕ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਪੁਲਸ ਭਰਤੀ ਘਪਲਾ: CBI ਨੇ 24 ਲੋਕਾਂ ਖ਼ਿਲਾਫ਼ ਦਾਇਰ ਕੀਤੀ ਚਾਰਜਸ਼ੀਟ
7 ਦਸੰਬਰ ਨੂੰ ਆਵੇਗਾ ਨਤੀਜਾ
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ 11 ਨਵੰਬਰ ਨੂੰ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਸੀ। 'ਆਪ' ਨੇ ਆਪਣੀ ਪਹਿਲੀ ਲਿਸਟ 'ਚ 134 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਦਿੱਲੀ ਨਗਰ ਨਿਗਮ ਚੋਣਾਂ ਲਈ 250 ਸੀਟਾਂ 'ਤੇ ਵੋਟਿੰਗ ਹੋਣੀ ਹੈ। ਇਨ੍ਹਾਂ ਸਾਰੀਆਂ ਸੀਟਾਂ 'ਤੇ 4 ਦਸੰਬਰ ਨੂੰ ਵੋਟਿੰਗ ਹੋਵੇਗੀ, ਜਿਸ ਦਾ ਨਤੀਜਾ 7 ਦਸੰਬਰ ਨੂੰ ਐਲਾਨਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਮਜ਼ਦੂਰਾਂ ਨੂੰ ਬਣਾਇਆ ਨਿਸ਼ਾਨਾ, ਗੋਲੀਬਾਰੀ 'ਚ 2 ਜ਼ਖ਼ਮੀ
NEXT STORY