ਨਵੀਂ ਦਿੱਲੀ- ਦਿੱਲੀ ਨਗਰ ਨਿਗਮ ਚੋਣਾਂ 2022 ਲਈ ਕਾਂਗਰਸ ਨੇ ਕਮਰ ਕੱਸ ਲਈ ਹੈ। ਕਾਂਗਰਸ ਨੇ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਕਾਫੀ ਮੰਥਨ ਮਗਰੋਂ ਚੋਣ ਕਮੇਟੀ ਦਾ ਐਲਾਨ ਕੀਤਾ ਹੈ। ਇਸ ’ਚ ਦਿੱਲੀ ਕਾਂਗਰਸ ਦੇ ਕਈ ਨੇਤਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਦਿੱਲੀ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਜਿਸ ਚੋਣ ਕਮੇਟੀ ਦਾ ਐਲਾਨ ਕੀਤਾ ਹੈ, ਉਸ ’ਚ ਸਾਬਕਾ ਕੇਂਦਰੀ ਮੰਤਰੀ ਜਗਦੀਸ਼ ਟਾਈਟਲਰ ਦਾ ਨਾਂ ਵੀ ਸ਼ਾਮਲ ਹੈ। ਦੱਸ ਦੇਈਏ ਕਿ ਜਗਦੀਸ਼ ਟਾਈਟਲਰ ਦਾ ਨਾਂ 1984 ’ਚ ਹੋਏ ਦੰਗਿਆਂ ’ਚ ਵੀ ਆ ਚੁੱਕਾ ਹੈ, ਜਿਸ ਕਾਰਨ ਵਿਵਾਦ ਵੀ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਚੋਣਾਂ 4 ਦਸੰਬਰ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 7 ਦਸੰਬਰ ਨੂੰ ਹੋਵੇਗੀ। ਚੋਣਾਂ ਦੇ ਐਲਾਨ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਗਈ ਹੈ। ਦਿੱਲੀ ਨਿਗਮ ਚੋਣਾਂ ਲਈ 7 ਨਵੰਬਰ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ 14 ਨਵੰਬਰ ਹੈ।
ਮੈਨਪੁਰੀ ਲੋਕ ਸਭਾ ਜ਼ਿਮਨੀ ਚੋਣ: ਡਿੰਪਲ ਯਾਦਵ ਹੋਵੇਗੀ ਸਪਾ ਦੀ ਉਮੀਦਵਾਰ
NEXT STORY