ਨੈਸ਼ਨਲ ਡੈਸਕ: ਕਾਂਗਰਸ ਨੇ ਐਤਵਾਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਾਰੇ 250 ਵਾਰਡਾਂ ਵਿੱਚ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਾਰੇ ਉਮੀਦਵਾਰਾਂ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਭਾਜਪਾ ਨੇ 232 ਵਾਰਡਾਂ 'ਤੇ ਆਪਣੇ ਉਮੀਦਵਾਰ ਉਤਾਰੇ ਹਨ। ਆਮ ਆਦਮੀ ਪਾਰਟੀ ਨੇ ਵੀ 241 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਅਗਲੇ ਮਹੀਨੇ 4 ਦਸੰਬਰ ਨੂੰ ਹੋਣੀਆਂ ਹਨ। ਨਤੀਜੇ 7 ਦਸੰਬਰ ਨੂੰ ਸਾਹਮਣੇ ਆਉਣਗੇ।




ਕਸ਼ਮੀਰ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ, ਤਾਪਮਾਨ 'ਚ ਗਿਰਾਵਟ ਕਾਰਨ ਘਾਟੀ 'ਚ ਠੰਡ ਵਧ ਸਕਦੀ ਹੈ
NEXT STORY