ਨੈਸ਼ਨਲ ਡੈਸਕ—ਦਿੱਲੀ ’ਚ ਨਗਰ ਨਿਗਮ ਚੋਣਾਂ ਲਈ ਰਸਤਾ ਸਾਫ਼ ਹੋ ਗਿਆ ਹੈ। ਦਿੱਲੀ ਦੀਆਂ ਤਿੰਨੋਂ ਨਗਰ ਨਿਗਮਾਂ ਦੇ ਇਕ ਹੋਣ ਤੋਂ ਬਾਅਦ ਵਾਰਡਾਂ ਦੀ ਹੱਦਬੰਦੀ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਦਿੱਲੀ ’ਚ MCD ਦੇ 250 ਵਾਰਡ ਹੋਣਗੇ। ਇਨ੍ਹਾਂ ’ਚੋਂ 42 ਵਾਰਡ ਐੱਸ. ਸੀ. ਲਈ ਰਾਖਵੇਂ ਹੋਣਗੇ। ਕੇਂਦਰ ਸਰਕਾਰ ਜਲਦ ਹੀ ਨੋਟੀਫਿਕੇਸ਼ਨ ਜਾਰੀ ਕਰ ਸਕਦੀ ਹੈ। ਨੋਟੀਫਿਕੇਸ਼ਨ ਤੋਂ ਬਾਅਦ ਐੱਮ. ਸੀ. ਡੀ. ਚੋਣਾਂ ਹੋ ਸਕਦੀਆਂ ਹਨ।
ਇਹ ਖ਼ਬਰ ਵੀ ਪੜ੍ਹੋ : ਭਾਰਤੀ ਖਿਡਾਰਨ ਪ੍ਰਿਯੰਕਾ ਨੂੰ ਜੂਨੀਅਰ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ’ਚੋਂ ਕੀਤਾ ਬਾਹਰ, ਵਜ੍ਹਾ ਜਾਣ ਹੋ ਜਾਓਗੇ ਹੈਰਾਨ
ਹੱਦਬੰਦੀ ਕਮੇਟੀ ਨੇ ਐੱਮ. ਸੀ. ਡੀ. ਵਾਰਡਾਂ ਦੀ ਹੱਦਬੰਦੀ ਨੂੰ ਲੈ ਕੇ ਆਪਣੀ ਅੰਤਿਮ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਹੈ। ਸੂਤਰਾਂ ਨੇ ਕਿਹਾ ਕਿ ਕੇਂਦਰ ਇਸ ਹਫ਼ਤੇ ਅੰਤਿਮ ਰਿਪੋਰਟ ਦੀ ਪੁਸ਼ਟੀ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਸਕਦਾ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਸੀ ਕਿ ਹੱਦਬੰਦੀ ਕਮੇਟੀ ਨੇ ਸੋਮਵਾਰ ਕੇਂਦਰ ਨੂੰ ਐੱਮ. ਸੀ. ਡੀ. ਦੇ ਵਾਰਡਾਂ ਦੀ ਹੱਦਬੰਦੀ ’ਤੇ ਆਪਣੀ ਅੰਤਿਮ ਰਿਪੋਰਟ ਸੌਂਪ ਦਿੱਤੀ ਸੀ।
ਇਹ ਖ਼ਬਰ ਵੀ ਪੜ੍ਹੋ : ‘ਆਪ’ ਦੇ ਵਿਦਿਆਰਥੀ ਵਿੰਗ CYSS ਨੇ PU ਦੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ’ਚ ਮਾਰੀ ਬਾਜ਼ੀ
ਗ੍ਰਹਿ ਮੰਤਰਾਲੇ ਵੱਲੋਂ ਜਾਰੀ ਗਜ਼ਟ ਨੋਟੀਫਿਕੇਸ਼ਨ ਤੋਂ ਬਾਅਦ ਹੱਦਬੰਦੀ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਇਸ ਕਦਮ ਨਾਲ ਐੱਮ.ਸੀ. ਡੀ. ਚੋਣਾਂ ਲਈ ਰਾਹ ਪੱਧਰਾ ਹੋ ਜਾਵੇਗਾ। ਕੇਂਦਰ ਸਰਕਾਰ ਰਾਜ ਚੋਣ ਕਮਿਸ਼ਨ ਨੂੰ ਚੋਣ ਪ੍ਰਕਿਰਿਆ ਸ਼ੁਰੂ ਕਰਨ ਦਾ ਨਿਰਦੇਸ਼ ਦੇ ਸਕਦੀ ਹੈ। ਹੱਦਬੰਦੀ ਤੋਂ ਬਾਅਦ ਦਿੱਲੀ ’ਚ ਮਿਊਂਸਪਲ ਵਾਰਡਾਂ ਦੀ ਗਿਣਤੀ ਵਧ ਕੇ 250 ਹੋ ਜਾਵੇਗੀ।
ਕੋਰੋਨਾ ਦੇ ਨਵੇਂ ਵੇਰੀਐਂਟ ਨੇ ਵਧਾਈ ਚਿੰਤਾ, ਤਿਉਹਾਰਾਂ ਤੋਂ ਪਹਿਲਾਂ BMC ਨੇ ਜਾਰੀ ਕੀਤੀ ਐਡਵਾਈਜ਼ਰੀ
NEXT STORY