ਨਵੀਂ ਦਿੱਲੀ- ਕੈਨੇਡਾ ਦੇ ਸਰੀ ਵਿਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਬੀਤੀ 18 ਜੂਨ ਨੂੰ ਨਕਾਬਪੋਸ਼ ਬਦਮਾਸ਼ਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਕੇਸ ਨੂੰ ਲੈ ਕੇ ਬ੍ਰਿਟੇਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 2 ਅਕਤੂਬਰ ਨੂੰ ਵੱਡੀ ਗਿਣਤੀ 'ਚ ਖਾਲਿਸਤਾਨੀ ਸਮਰਥਕ ਇਕੱਠੇ ਹੋਏ। ਉਹ ਨਿੱਝਰ ਦੇ ਸਮਰਥਨ 'ਚ ਪ੍ਰਦਰਸ਼ਨ ਕਰ ਰਹੇ ਸਨ। ਦੱਸ ਦੇਈਏ ਕਿ ਕੈਨੇਡਾ ਵਲੋਂ ਇਹ ਬਿਆਨ ਦਿੱਤਾ ਗਿਆ ਅਤੇ ਦੋਸ਼ ਲਾਇਆ ਗਿਆ ਸੀ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਭਾਰਤੀ ਏਜੰਟਾਂ ਦਾ ਹੱਥ ਹੈ। ਖਾਲਿਸਤਾਨੀ ਸਮਰਥਕਾਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਭਾਰਤ ਸਰਕਾਰ ਨੂੰ ਚੈਲੇਂਜ ਕਰਦਿਆਂ ਬ੍ਰਿਟੇਨ ਦੀਆਂ ਖਾਲਿਸਤਾਨੀ ਜਥੇਬੰਦੀਆਂ ਵਲੋਂ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਮੂਹਰੇ ਭਾਰੀ ਇਕੱਠ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਲੰਡਨ 'ਚ ਭਾਰਤੀ ਹਾਈ ਕਮਿਸ਼ਨ ਅੱਗੇ ਫਿਰ ਇਕੱਠੇ ਹੋਏ ਖਾਲਿਸਤਾਨੀ, ਹਰਦੀਪ ਨਿੱਝਰ ਦੇ ਹੱਕ 'ਚ ਕੀਤੀ ਨਾਅਰੇਬਾਜ਼ੀ
ਇਸ ਪੂਰੇ ਮਾਮਲੇ ਨੂੰ ਲੈ ਕੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਯੂ. ਕੇ. 'ਚ 2 ਅਕਤੂਬਰ ਨੂੰ ਵਿਰੋਧ ਪ੍ਰਦਰਸ਼ਨ ਹੋਇਆ ਸੀ ਅਤੇ ਅਸੀਂ ਨਿਸ਼ਚਿਤ ਰੂਪ ਨਾਲ ਉੱਥੇ ਡਿਪਲੋਮੈਟਾਂ ਅਤੇ ਕੰਪਲੈਕਸਾਂ ਦੀ ਸੁਰੱਖਿਆ ਨੂੰ ਲੈ ਕੇ ਯੂ. ਕੇ. ਦੇ ਅਧਿਕਾਰੀਆਂ ਕੋਲ ਆਪਣੀਆਂ ਚਿੰਤਾਵਾਂ ਦਾ ਮੁੱਦਾ ਚੁੱਕਿਆ ਹੈ। ਇਹ ਇਕ ਨਿਰੰਤਰ ਗੱਲਬਾਤ ਰਹੀ ਹੈ। ਬਾਗਚੀ ਨੇ ਕਿਹਾ ਕਿ ਇਹ ਮੁੱਦਾ ਸੁਰੱਖਿਆ ਦਾ ਹੈ ਅਤੇ ਇਹ ਯਕੀਨੀ ਬਣਾਉਣਾ ਕਿ ਸਾਡੇ ਡਿਪਲੋਮੈ ਕੰਮ ਕਰਨ ਦੇ ਸਮਰੱਥ ਹਨ, ਸਾਡੇ ਕੰਪਲੈਕਸ ਸੁਰੱਖਿਅਤ ਹਨ ਅਤੇ ਭਾਈਚਾਰੇ ਨੂੰ ਕੇਂਦਰਿਤ ਤਾਂ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ- ਲੰਡਨ 'ਚ ਭਾਰਤੀ ਸਫ਼ਾਰਤਖ਼ਾਨੇ ਬਾਹਰ ਖਾਲਿਸਤਾਨ ਸਮਰਥਕਾਂ ਵੱਲੋਂ ਜ਼ਬਰਦਸਤ ਰੋਸ ਮੁਜ਼ਾਹਰਾ
ਕੌਣ ਸੀ ਅੱਤਵਾਦੀ ਹਰਦੀਪ ਨਿੱਝਰ?
ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਨੇ ਭਗੌੜਾ ਅਤੇ ਅੱਤਵਾਦੀ ਘੋਸ਼ਿਤ ਕੀਤਾ ਸੀ ਅਤੇ ਉਸ 'ਤੇ 10 ਲੱਖ ਰੁਪਏ ਦਾ ਇਨਾਮ ਵੀ ਸੀ। ਜੂਨ 2023 'ਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ 'ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਨਿੱਝਰ ਨੂੰ ਗੁਰਦੁਆਰੇ ਦੀ ਪਾਰਕਿੰਗ ਵਿਚ ਗੋਲੀ ਮਾਰੀ ਗਈ ਸੀ।
ਕੈਨੇਡਾ ਤੋਂ ਆਪਣੀ ਡਿਪਲੋਮੈਟ ਮੌਜੂਦਗੀ ਘੱਟ ਕਰਨ ਲਈ ਕਹੇ ਜਾਣ 'ਤੇ ਵਿਦੇਸ਼ ਮੰਤਰਾਲਾ ਨੇ ਕਿਹਾ- ਚਰਚਾ ਜਾਰੀ ਹੈ
NEXT STORY