ਨਵੀਂ ਦਿੱਲੀ- ਮੈਡੀਕਲ ਖੇਤਰ 'ਚ ਸਰਕਾਰੀ ਨੌਕਰੀ ਕਰਨ ਦੇ ਚਾਹਵਾਨ ਉਮੀਦਵਾਰਾਂ ਲਈ ਨਵੀਂ ਭਰਤੀ ਨਿਕਲੀ ਹੈ। ਗੁਜਰਾਤ ਪਬਲਿਕ ਸਰਵਿਸ ਕਮਿਸ਼ਨ (GPSC) ਨੇ ਮੈਡੀਕਲ ਅਫਸਰ, ਟਿਊਟਰ, ਬੀਮਾ ਮੈਡੀਕਲ ਅਫਸਰ, ਰੇਡੀਓਲੋਜੀ, ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ, ਫਿਜ਼ੀਸ਼ੀਅਨ ਸਮੇਤ ਵੱਖ-ਵੱਖ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਸ ਭਰਤੀ ਲਈ ਅਰਜ਼ੀ ਪ੍ਰਕਿਰਿਆ 21 ਨਵੰਬਰ 2024 ਤੋਂ ਅਧਿਕਾਰਤ ਵੈੱਬਸਾਈਟ 'ਤੇ ਚੱਲ ਰਹੀ ਹੈ। ਇਛੁੱਕ ਅਤੇ ਯੋਗ ਉਮੀਦਵਾਰਾਂ 10 ਦਸੰਬਰ 2024 ਤੱਕ ਅਪਲਾਈ ਕਰ ਸਕਦੇ ਹਨ।
ਉਮਰ ਹੱਦ
ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 20-21 ਸਾਲ ਅਤੇ ਵੱਧ ਤੋਂ ਵੱਧ ਉਮਰ 40-45 ਸਾਲ ਹੋਣੀ ਚਾਹੀਦੀ ਹੈ।
ਯੋਗਤਾ
ਵਿਦਿਅਕ ਯੋਗਤਾ ਦੀ ਗੱਲ ਕਰੀਏ ਤਾਂ ਉਮੀਦਵਾਰਾਂ ਕੋਲ ਪੋਸਟ ਮੁਤਾਬਕ ਸਬੰਧਤ ਖੇਤਰ 'ਚ ਡਿਗਰੀ ਹੋਣੀ ਚਾਹੀਦੀ ਹੈ। ਚੁਣੇ ਗਏ ਉਮੀਦਵਾਰਾਂ ਨੂੰ ਪੋਸਟ ਮੁਤਾਬਕ ਤਨਖਾਹ ਦਿੱਤੀ ਜਾਵੇਗੀ।
ਇੰਝ ਹੋਵੇਗੀ ਚੋਣ
ਇਨ੍ਹਾਂ ਅਹੁਦਿਆਂ 'ਤੇ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ
ਇਸ ਭਰਤੀ ਜ਼ਰੀਏ ਉਮੀਦਵਾਰ ਹੇਠਾਂ ਦਿੱਤੇ ਕਦਮਾਂ ਦੀ ਮਦਦ ਨਾਲ ਆਸਾਨੀ ਨਾਲ ਫਾਰਮ ਭਰ ਸਕਦੇ ਹਨ।
ਸਭ ਤੋਂ ਪਹਿਲਾਂ ਗੁਜਰਾਤ ਪਬਲਿਕ ਸਰਵਿਸ ਕਮਿਸ਼ਨ (GPSC) ਦੀ ਅਧਿਕਾਰਤ ਵੈੱਬਸਾਈਟ gpsc.gujarat.gov.in 'ਤੇ ਜਾਓ।
ਇਸ ਤੋਂ ਬਾਅਦ ਹੋਮਪੇਜ 'ਤੇ ਇਸ਼ਤਿਹਾਰ ਸੈਕਸ਼ਨ 'ਤੇ ਜਾਓ।
ਹੁਣ ਜਿਸ ਪੋਸਟ ਲਈ ਤੁਸੀਂ ਅਪਲਾਈ ਕਰਨਾ ਚਾਹੁੰਦੇ ਹੋ ਉਸ ਦੇ ਸਾਹਮਣੇ Apply Now ਦੇ ਲਿੰਕ 'ਤੇ ਕਲਿੱਕ ਕਰੋ।
ਇਸ ਤੋਂ ਬਾਅਦ ਸਭ ਤੋਂ ਪਹਿਲਾਂ ਤੁਹਾਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਨੀ ਪਵੇਗੀ।
ਫਿਰ ਰਜਿਸਟ੍ਰੇਸ਼ਨ ਨੰਬਰ ਦੀ ਵਰਤੋਂ ਕਰਕੇ ਮੁੜ ਲੌਗਇਨ ਕਰੋ ਅਤੇ ਫਾਰਮ ਭਰਨ ਦੀ ਪ੍ਰਕਿਰਿਆ ਨੂੰ ਪੂਰਾ ਕਰੋ।
ਸਾਰੇ ਲੋੜੀਂਦੇ ਵੇਰਵਿਆਂ ਨੂੰ ਧਿਆਨ ਨਾਲ ਭਰਨ ਤੋਂ ਬਾਅਦ ਦਸਤਾਵੇਜ਼ਾਂ ਨੂੰ ਸਹੀ ਆਕਾਰ 'ਚ ਅਪਲੋਡ ਕਰੋ।
ਐਪਲੀਕੇਸ਼ਨ ਫੀਸ ਦਾ ਭੁਗਤਾਨ ਕਰਨ ਤੋਂ ਬਾਅਦ ਫਾਰਮ ਦਾ ਅੰਤਿਮ ਪ੍ਰਿੰਟ ਆਊਟ ਲਓ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਨੌਜਵਾਨਾਂ ਨੂੰ ਰੁਜ਼ਗਾਰ ਦੇਣ 'ਚ ਰੇਲਵੇ ਦੀ ਵੱਡੀ ਪ੍ਰਾਪਤੀ
NEXT STORY