ਨੈਸ਼ਨਲ ਡੈਸਕ: ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਦਾ ਹਮਲੇ ਮਗਰੋਂ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਇਸ ਘਟਨਾ ਦੀ ਨਿਖੇਧੀ ਕਰਨ ਦੇ ਨਾਲ-ਨਾਲ ਜ਼ਖ਼ਮੀਆਂ ਦੀ ਸਹਾਇਤਾ ਕਰਨ ਦਾ ਵੀ ਐਲਾਨ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਕਮਰੇ 'ਚ ਸੁੱਤੀ ਪਈ ਮੁਟਿਆਰ ਨਾਲ ਵਾਪਰ ਗਿਆ ਭਾਣਾ, ਘਰ 'ਚ ਪੈ ਗਿਆ ਚੀਕ-ਚਿਹਾੜਾ
ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਸਕੱਤਰੇਤ ਦੇ ਬਾਹਰ ਤੂਰਾ ਵਿਚ ਵਾਪਰੀ ਘਟਨਾ ਬਹੁਤ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਜਦੋਂ ਚਰਚਾ ਲਗਭਗ ਖ਼ਤਮ ਹੋ ਗਈ ਸੀ, ਅਸੀਂ ਬਾਹਰੋਂ ਪ੍ਰਦਰਸ਼ਨ ਦੀ ਆਵਾਜ਼ੀ ਸੁਣੀ। ਉਨ੍ਹਾਂ ਕਿਹਾ ਕਿ ਸ਼ਾਇਦ ਪਥਰਾਅ ਉਨ੍ਹਾਂ ਲੋਕਾਂ ਦੁਆਰਾ ਸ਼ੁਰੂ ਕੀਤਾ ਗਿਆ ਸੀ ਜੋ ਅੰਦੋਲਨਕਾਰੀ ਸਮੂਹਾਂ ਦਾ ਹਿੱਸਾ ਨਹੀਂ ਸਨ। ਪੁਲਸ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਸਕੂਲੀ ਵਿਦਿਆਰਥੀਆਂ ਦੀ ਲੜਾਈ 'ਚ ਚੱਲੀਆਂ ਗੋਲ਼ੀਆਂ, ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ
ਮੁੱਖ ਮੰਤਰੀ ਸੰਗਮਾ ਨੇ ਜ਼ਖ਼ਮੀਆਂ ਦੀ ਸਹਾਇਤਾ ਦਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ 50 ਹਜ਼ਾਰ ਰੁਪਏ ਮੈਡੀਕਲ ਭੱਤੇ ਵਜੋਂ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੇ ਇਲਾਜ ਦਾ ਸਾਰਾ ਖ਼ਰਚਾ ਵੀ ਸਰਕਾਰ ਚੁੱਕੇਗੀ। ਦੱਸ ਦਈਏ ਕਿ ਸੋਮਵਾਰ ਰਾਤ ਮੁੱਖ ਮੰਤਰੀ ਕੋਨਰਾਡ ਸੰਗਮਾ ਵੱਲੋਂ ਅੱਜ ਅੰਦੋਲਨਕਾਰੀ ਸਮੂਹਾਂ ਨਾਲ ਮੀਟਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਭੀੜ ਵੱਲੋਂ ਉੱਥੇ ਪਥਰਾਅ ਸ਼ੁਰੂ ਕਰ ਦਿੱਤਾ ਗਿਆ ਜਿਸ ਵਿਚ ਮੁੱਖ ਮੰਤਰੀ ਤਾਂ ਵਾਲ-ਵਾਲ ਬੱਚ ਗਏ ਪਰ 5 ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ।
ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Shocking! ਮਾਂ ਨਾਲ ਆਏ 10 ਸਾਲਾ ਬੱਚੇ ਨੇ ਬੈਂਕ 'ਚੋਂ ਉਡਾਏ 1 ਲੱਖ ਰੁਪਏ, ਇਸ ਤਰ੍ਹਾਂ ਦਿੱਤਾ ਵਾਰਦਾਤ ਨੂੰ ਅੰਜਾਮ
NEXT STORY