ਨਵੀਂ ਦਿੱਲੀ, 10 ਫਰਵਰੀ (ਏਜੰਸੀਆਂ)–ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਐਤਵਾਰ ਪਾਕਿਸਤਾਨ ਪ੍ਰਤੀ ਆਪਣਾ ਪ੍ਰੇਮ ਇਕ ਵਾਰ ਮੁੜ ਵਿਖਾਇਆ।
ਆਪਣੇ ਟਵੀਟਰ ’ਤੇ ਮਹਿਬੂਬਾ ਨੇ ਜਿਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸ਼ਲਾਘਾ ਕੀਤੀ, ਉਥੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨੇ ਵਿੰਨ੍ਹੇ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੀ ਸ਼ਲਾਘਾ ਕਰਦਿਆਂ ਪੀ. ਡੀ. ਪੀ. ਦੀ ਮੁਖੀ ਮਹਿਬੂਬਾ ਨੇ ਕਿਹਾ ਕਿ ਉਨ੍ਹਾਂ ਪਾਕਿਸਤਾਨ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਹੇਠ ਇਕ ਯੂਨੀਵਰਸਿਟੀ ਖੋਲ੍ਹੇ ਜਾਣ ਦਾ ਐਲਾਨ ਕੀਤਾ ਹੈ ਤੇ ਨਾਲ ਹੀ ਇਕ ਫੋਰੈਸਟ ਰਿਜ਼ਰਵ ਦਾ ਨਾਂ ਵੀ ਸਿੱਖਾਂ ਦੇ ਪਹਿਲੇ ਗੁਰੂ ਦੇ ਨਾਂ ’ਤੇ ਰੱਖਣ ਬਾਰੇ ਕਿਹਾ ਹੈ। ਇਹ ਦੋਵੇਂ ਫੈਸਲੇ ਸ਼ਲਾਘਾਯੋਗ ਹਨ। ਭਾਰਤੀ ਪ੍ਰਧਾਨ ਮੰਤਰੀ ਦੀ ਆਲੋਚਨਾ ਕਰਦਿਆਂ ਮਹਿਬੂਬਾ ਨੇ ਕਿਹਾ ਕਿ ਮੋਦੀ ਸਰਕਾਰ ਪੁਰਾਤਨ ਸ਼ਹਿਰਾਂ ਦੇ ਨਾਂ ਬਦਲਣ ’ਚ ਲੱਗੀ ਹੋਈ ਹੈ। ਮੋਦੀ ਸਰਕਾਰ ਦੀਆਂ ਪਹਿਲਕਦਮੀਆਂ ’ਚ ਵੱਖ-ਵੱਖ ਸ਼ਹਿਰਾਂ ਦੇ ਨਾਂ ਬਦਲਣੇ ਅਤੇ ਅਯੁੱਧਿਆ ’ਚ ਰਾਮ ਮੰਦਿਰ ਬਣਾਉਣਾ ਹੀ ਹੈ।
ਮੌਸਮ 'ਚ ਉਤਾਰ-ਚੜ੍ਹਾਅ ਨੂੰ ਗਲੋਬਲ ਵਾਰਮਿੰਗ ਨਾਲ ਜੋੜਨਾ ਜਲਦਬਾਜ਼ੀ
NEXT STORY