ਸ਼੍ਰੀਨਗਰ- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਈਰਾਨ 'ਚ ਫਸੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਇਕ ਪੋਸਟ ਰਾਹੀਂ ਦੱਸਿਆ ਕਿ ਈਰਾਨ 'ਚ ਸਥਿਤੀ ਤੇਜ਼ੀ ਨਾਲ ਵਿਗੜ ਰਹੀ ਹੈ, ਜਿਸ ਕਾਰਨ ਉੱਥੇ ਪੜ੍ਹ ਰਹੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਹਜ਼ਾਰਾਂ ਵਿਦਿਆਰਥੀ ਇਸ ਵੇਲੇ ਉੱਥੇ ਫਸੇ ਹੋਏ ਹਨ।

ਮੁਫ਼ਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ 'ਚ ਨਿੱਜੀ ਤੌਰ 'ਤੇ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਅਤ ਘਰ ਵਾਪਸੀ ਯਕੀਨੀ ਬਣਾਈ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਅਤੇ ਡਾ. ਐੱਸ. ਜੈਸ਼ੰਕਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਇਨ੍ਹਾਂ ਵਿਦਿਆਰਥੀਆਂ ਨੂੰ ਉੱਥੋਂ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਮ ਰਹੀਮ ਦੀ ਰਿਹਾਈ 'ਤੇ ਮਨਜੀਤ ਸਿੰਘ ਜੀ.ਕੇ. ਨੇ ਜਤਾਇਆ ਇਤਰਾਜ਼
NEXT STORY