ਸ਼੍ਰੀਨਗਰ- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਮੁਖੀ ਮਹਿਬੂਬਾ ਮੁਫ਼ਤੀ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਧੀ ਇਲਤਜ਼ਾ ਮੁਫ਼ਤੀ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਪਾਰਟੀ ਨੇਤਾ ਵਹੀਦ ਪਾਰਾ ਦੇ ਪੁਲਵਾਮਾ ਸਥਿਤ ਘਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਪਾਰਾ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਇਸ ਹਫ਼ਤੇ ਗ੍ਰਿਫ਼ਤਾਰ ਕਰ ਲਿਆ ਸੀ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ 2 ਦਿਨਾਂ ਤੋਂ ਉਨ੍ਹਾਂ ਨੂੰ ਪਾਰਾ ਦੇ ਪਰਿਵਾਰ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਗਲਤ ਦੋਸ਼ਾਂ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅੱਤਵਾਦੀ ਮਾਮਲੇ 'ਚ ਮਹਿਬੂਬਾ ਮੁਫਤੀ ਦਾ ਕਰੀਬੀ PDP ਨੇਤਾ ਵਹੀਦ ਪਾਰਾ ਗ੍ਰਿਫਤਾਰ
ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ 'ਚ ਲਿਆ ਗਿਆ
ਮਹਿਬੂਬਾ ਨੇ ਟਵੀਟ ਕੀਤਾ,''ਮੈਨੂੰ ਇਕ ਵਾਰ ਫਿਰ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ 'ਚ ਲਿਆ ਗਿਆ ਹੈ। 2 ਦਿਨਾਂ ਤੋਂ, ਜੰਮੂ-ਕਸ਼ਮੀਰ ਪ੍ਰਸ਼ਾਸਨ ਮੈਨੂੰ ਪੁਲਵਾਮਾ 'ਚ ਵਹੀਦ ਪਾਰਾ ਦੇ ਪਰਿਵਾਰ ਨਾਲ ਮਿਲਣ ਨਹੀਂ ਦੇ ਰਿਹਾ ਹੈ। ਭਾਜਪਾ ਦੇ ਮੰਤਰੀਆਂ ਅਤੇ ਉਨ੍ਹਾਂ ਦੀਆਂ ਕਠਪੁਤਲੀਆਂ ਨੂੰ ਕਸ਼ਮੀਰ 'ਚ ਹਰ ਜਗ੍ਹਾ ਆਉਣ-ਜਾਣ ਦੀ ਮਨਜ਼ੂਰੀ ਹੈ ਪਰ ਮੇਰੇ ਮਾਮਲੇ 'ਚ ਸੁਰੱਖਿਆ ਸੰਬੰਧੀ ਸਮੱਸਿਆ ਪੈਦਾ ਹੋ ਜਾਂਦੀ ਹੈ।'' ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਧੀ ਨੂੰ ਵੀ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ,''ਅੱਤਿਆਚਾਰ ਦੀ ਕੋਈ ਸੀਮਾ ਨਹੀਂ ਹੈ। ਵਹੀਦ ਨੂੰ ਗਲਤ ਦੋਸ਼ਾਂ ਦੇ ਅਧੀਨ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਮੈਨੂੰ ਉਸ ਦੇ ਪਰਿਵਾਰ ਨੂੰ ਹਮਦਰਦੀ ਦੇਣ ਲਈ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਇੱਥੇ ਤੱਕ ਕਿ ਮੇਰੀ ਧੀ ਇਲਤਜ਼ਾ ਨੂੰ ਵੀ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ, ਕਿਉਂਕਿ ਉਹ ਵੀ ਵਹੀਦ ਦੇ ਪਰਿਵਾਰ ਨੂੰ ਮਿਲਣਾ ਚਾਹੁੰਦੀ ਹੈ।'' ਪੀ.ਡੀ.ਪੀ. ਦੀ ਮੁਖੀ ਨੇ ਕਿਹਾ ਕਿ ਉਹ ਅੱਜ ਦਿਨ 'ਚ ਵੱਖ-ਵੱਖ ਮੁੱਦਿਆਂ 'ਤੇ ਇਕ ਪੱਤਰਕਾਰ ਸੰਮੇਲਨ ਕਰੇਗੀ।
ਇਹ ਵੀ ਪੜ੍ਹੋ : 25000 ਕਰੋੜ ਦੇ ਰੋਸ਼ਨੀ ਘਪਲੇ 'ਚ ਫਾਰੂਕ ਦੀ ਭੈਣ ਦਾ ਨਾਮ ਸ਼ਾਮਲ, ਦੂਜੀ ਸੂਚੀ ਜਾਰੀ
ਦਿੱਲੀ ਸਰਹੱਦ 'ਤੇ ਪਹੁੰਚੇ ਕਿਸਾਨਾਂ ਦੇ ਕਾਫ਼ਲੇ, ਖੇਤੀਬਾੜੀ ਮੰਤਰੀ ਨੇ ਅੰਦੋਲਨ ਖ਼ਤਮ ਕਰਨ ਦੀ ਕੀਤੀ ਅਪੀਲ
NEXT STORY