ਨਵੀਂ ਦਿੱਲੀ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਮੋਦੀ ਸਰਕਾਰ ਦੀ ਤਾਨਾਸ਼ਾਹੀ ਖ਼ਿਲਾਫ਼ ਭਲਕੇ ਦਿੱਲੀ ਭਰ ਵਿੱਚ ਆਮ ਆਦਮੀ ਪਾਰਟੀ ਰੋਸ ਪ੍ਰਦਰਸ਼ਨ ਕਰੇਗੀ। ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾਵਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

'ਆਪ' ਦੇ ਇਸ ਵਿਰੋਧ 'ਚ ਹੋਲਿਕਾ ਦਹਨ ਦੇ ਸਮੇਂ ਪੁਤਲਾ ਫੂਕਿਆ ਜਾਵੇਗਾ ਅਤੇ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਅਤੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਕਿਹਾ ਕਿ ਅਸੀਂ ਸਭ ਨੇ ਦੇਖਿਆ ਕਿ ਕਿਵੇਂ ਮੋਦੀ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਕੇ ਲੋਕਤੰਤਰ ਦਾ ਕਤਲ ਕੀਤਾ ਹੈ। ਅੱਜ ਮੋਦੀ ਸਰਕਾਰ ਦੇਸ਼ ਦੀਆਂ ਸੰਸਥਾਵਾਂ ਨੂੰ ਤਬਾਹ ਕਰਨ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ : ਈ-ਕਾਮਰਸ ਪਲੇਟਫਾਰਮ ’ਤੇ ਚੜ੍ਹਿਆ ਆਮ ਚੋਣਾਂ ਦਾ ਬੁਖ਼ਾਰ, ਖੂਬ ਵਿਕ ਰਹੇ ਸਿਆਸੀ ਪਾਰਟੀਆਂ ਨਾਲ ਜੁੜੇ ਉਤਪਾਦ
ਸੰਦੀਪ ਪਾਠਕ ਨੇ ਅੱਗੇ ਕਿਹਾ ਕਿ ਅੱਜ ਜੋ ਵੀ ਭਾਜਪਾ ਅਤੇ ਮੋਦੀ ਸਰਕਾਰ ਵਿਰੁੱਧ ਬੋਲਦਾ ਹੈ, ਈਡੀ ਅਤੇ ਸੀਬੀਆਈ ਪਿੱਛੇ ਛੱਡ ਦਿੱਤੀ ਜਾਂਦੀ ਹੈ। ਅੱਜ ਵਿਰੋਧੀ ਧਿਰ ਦੇ ਆਗੂਆਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਮੋਦੀ ਸਰਕਾਰ ਸਾਡੇ ਤਿੰਨ ਵੱਡੇ ਨੇਤਾਵਾਂ ਸਤੇਂਦਰ ਜੈਨ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਬਿਨਾਂ ਕਿਸੇ ਸਬੂਤ ਦੇ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ।
ਹੁਣ ਮੋਦੀ ਸਰਕਾਰ ਨੇ ਤਾਨਾਸ਼ਾਹੀ ਦਿਖਾਉਂਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਦਿੱਲੀ ਦੇ ਲੋਕ ਸੜਕਾਂ 'ਤੇ ਉਤਰ ਆਏ ਹਨ। ਪਿਛਲੇ ਦੋ ਦਿਨਾਂ ਤੋਂ ਦਿੱਲੀ ਦੇ ਲੋਕ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਪਣੇ ਪੁੱਤਰ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਆਮ ਆਦਮੀ ਪਾਰਟੀ ਐਤਵਾਰ ਨੂੰ ਦਿੱਲੀ ਦੀਆਂ ਸਾਰੀਆਂ ਵਿਧਾਨ ਸਭਾਵਾਂ ਵਿੱਚ ਵਿਰੋਧ ਪ੍ਰਦਰਸ਼ਨ ਕਰੇਗੀ। ਹੋਲਿਕਾ ਦਹਨ ਦੇ ਸਮੇਂ ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾਵਾਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ ਮੋਮਬੱਤੀ ਮਾਰਚ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ : Paytm-Flipkart ਛੱਡਣ ਵਾਲੇ ਲੋਕਾਂ ਨੇ ਦੇਸ਼ ਨੂੰ ਦਿੱਤੇ 22 ਸਟਾਰਟਅੱਪਸ, 2,500 ਨੂੰ ਦਿੱਤੇ ਰੁਜ਼ਗਾਰ
ਦਿੱਲੀ ਸਰਕਾਰ ਦੇ ਮੰਤਰੀ ਅਤੇ ਸੂਬਾ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ ਜਦੋਂ ਸਤੇਂਦਰ ਜੈਨ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਜੇਲ੍ਹ ਵਿੱਚ ਭੇਜਿਆ ਗਿਆ ਤਾਂ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਸਾਹਮਣੇ ਢਾਲ ਬਣ ਕੇ ਖੜ੍ਹੇ ਸਨ। ਹੁਣ ਜਦੋਂ ਭਾਜਪਾ ਨੇ ਅਰਵਿੰਦ ਕੇਜਰੀਵਾਲ ਜੀ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਹੈ ਤਾਂ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਉਨ੍ਹਾਂ ਦੀ ਢਾਲ ਬਣਨਾ ਪਵੇਗਾ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਆਖਰੀ ਕਿਲ ਸਾਬਤ ਹੋਣ ਜਾ ਰਹੀ ਹੈ।
ਅਸੀਂ ਇਸ ਲੜਾਈ ਨੂੰ ਤਾਕਤ ਨਾਲ ਲੜਾਂਗੇ ਅਤੇ ਜਿੱਤਾਂਗੇ। ਅਰਵਿੰਦ ਕੇਜਰੀਵਾਲ ਜੀ ਨੇ ਦਿੱਲੀ ਵਾਸੀਆਂ ਲਈ ਦਿਨ-ਰਾਤ ਕੰਮ ਕੀਤਾ ਹੈ, ਜਿਸ ਤਰ੍ਹਾਂ ਅਸੀਂ ਪਿਛਲੇ ਦੋ ਦਿਨਾਂ ਤੋਂ ਲੜਾਈ ਲੜ ਰਹੇ ਹਾਂ, ਅਸੀਂ ਉਸੇ ਉਤਸ਼ਾਹ ਨਾਲ ਲੜਦੇ ਰਹਿਣਾ ਹੈ। ਕੱਲ੍ਹ ਅਸੀਂ ਹਰ ਵਿਧਾਨ ਸਭਾ ਵਿੱਚ ਰੋਸ ਪ੍ਰਦਰਸ਼ਨ ਕਰਾਂਗੇ ਅਤੇ ਪੁਤਲੇ ਸਾੜਾਂਗੇ। ਇਸ ਧਰਨੇ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ, ਕੌਂਸਲਰ, ਅਧਿਕਾਰੀ ਅਤੇ ਵਰਕਰ ਸ਼ਮੂਲੀਅਤ ਕਰਨਗੇ।
ਇਹ ਵੀ ਪੜ੍ਹੋ : ਭਾਜਪਾ ਨੇ ਨਿਫਟੀ, ਸੈਂਸੈਕਸ ਕੰਪਨੀਆਂ ਦੁਆਰਾ ਖਰੀਦੇ ਗਏ 81% ਚੋਣ ਬਾਂਡ ਨੂੰ ਕਰਵਾਇਆ ਕੈਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਨਾਲ ਵਪਾਰਕ ਸਬੰਧਾਂ ਨੂੰ ਬਹਾਲ ਕਰਨ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਿਹਾ ਹੈ ਪਾਕਿਸਤਾਨ
NEXT STORY