ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਸੁਰੱਖਿਆ ਉਲੰਘਣਾ ਦੇ ਮਾਮਲੇ ਦੀ ਜਾਂਚ ਦੌਰਾਨ ਨਵੇਂ ਵੇਰਵੇ ਸਾਹਮਣੇ ਆਏ ਹਨ। ਦਿੱਲੀ ਪੁਲਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਸਰਬਜੀਤ ਸਿੰਘ ਮਾਨਸਿਕ ਤੌਰ 'ਤੇ ਅਸਥਿਰ ਹੈ ਅਤੇ ਦਸੰਬਰ 2025 ਤੋਂ ਉਸ ਦਾ ਇਲਾਜ ਜਾਰੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸਰਬਜੀਤ ਨੇ ਫੁੱਲਾਂ ਦਾ ਗੁਲਦਸਤਾ ਲੈ ਕੇ ਬੰਗਲਾ ਸਾਹਿਬ ਗੁਰਦੁਆਰਾ ਵਿਖੇ ਜਾਣ ਦੀ ਯੋਜਨਾ ਬਣਾਈ ਸੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : DRDO ਦੀ ਲੈਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ, CM ਸਟਾਲਿਨ ਦੇ ਪੋਤੇ ਨੂੰ...
ਹਾਲਾਂਕਿ ਉਹ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਦੀ ਥਾਂ ਦਿਲੀ ਵਿਧਾਨ ਸਭਾ ਕੰਪਲੈਕਸ ਵਿਖੇ ਪਹੁੰਚ ਗਿਆ। ਪੀਲੀਭੀਤ ਦੇ ਰਹਿਣ ਵਾਲੇ ਸਿੰਘ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ 2 ਹੋਰ ਸਾਥੀਆਂ ਨੂੰ ਵੀ ਹਿਰਾਸਤ ਵਿਚ ਲੈ ਕੇ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਰਬਜੀਤ ਦਾ ਭਤੀਜਾ ਹਰਮਨ ਸਿੰਘ ਇਕ ਅਪ੍ਰੈਲ ਤੋਂ ਲਾਪਤਾ ਹੈ ਅਤੇ ਹਰੀ ਨਗਰ ਪੁਲਸ ਸਟੇਸ਼ਨ ਵਿਚ ਉਸ ਦੇ ਗੁਮਸ਼ੁਦਗੀ ਦੀ ਇਕ ਰਿਪੋਰਟ ਵੀ ਦਰਜ ਕਰਵਾਈ ਗਈ ਹੈ। ਇਸ ਘਟਨਾਕ੍ਰਮ ਤੋਂ ਉਹ ਬਹੁਤ ਪਰੇਸ਼ਾਨ ਹੈ। ਆਪਣੇ ਭਤੀਜੇ ਨੂੰ ਲੱਭਣ ਦੀ ਕੋਸ਼ਿਸ਼ ਵਿੱਚ ਸਰਬਜੀਤ ਪੰਜਾਬ ਦੇ ਨੰਗਲ ਤੱਕ ਗਿਆ ਪਰ ਉਸਨੂੰ ਉਹ ਉਥੇ ਵੀ ਨਹੀਂ ਮਿਲਿਆ।
ਇਹ ਵੀ ਪੜ੍ਹੋ - ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ
ਇਸ ਤੋਂ ਬਾਅਦ ਮਿਲੀਆਂ ਖ਼ਬਰਾਂ ਮੁਤਾਬਕ ਉਸਦਾ ਆਪਣੇ ਪਰਿਵਾਰ ਨਾਲ ਝਗੜਾ ਹੋਇਆ ਅਤੇ ਬਾਅਦ ਵਿੱਚ ਦਿੱਲੀ ਆ ਗਿਆ। ਸੂਤਰਾਂ ਨੇ ਅੱਗੇ ਦੱਸਿਆ ਕਿ ਹਰਮਨ ਦੇ ਲਾਪਤਾ ਹੋਣ ਦੇ ਤਣਾਅ ਕਾਰਨ ਉਸਦੀ ਹਾਲਤ ਵਿਗੜਨ ਦੇ ਡਰੋਂ ਪਰਿਵਾਰ ਨੇ ਉਸਨੂੰ ਝੂਠੀ ਜਾਣਕਾਰੀ ਦਿੱਤੀ ਕਿ ਮੁੰਡਾ ਮਿਲ ਗਿਆ ਹੈ। ਇੱਕ ਸੂਤਰ ਨੇ ਕਿਹਾ, "ਇਸ ਤੋਂ ਬਾਅਦ, ਸਰਬਜੀਤ ਨੇ ਫੁੱਲਾਂ ਦਾ ਗੁਲਦਸਤਾ ਲੈ ਕੇ ਬੰਗਲਾ ਸਾਹਿਬ ਗੁਰਦੁਆਰੇ ਜਾਣ ਦੀ ਯੋਜਨਾ ਬਣਾਈ। ਹਾਲਾਂਕਿ, ਗੁਰਦੁਆਰੇ ਜਾਣ ਦੀ ਬਜਾਏ, ਉਹ ਦਿੱਲੀ ਵਿਧਾਨ ਸਭਾ ਕੰਪਲੈਕਸ ਪਹੁੰਚ ਗਿਆ।" ਪੁਲਸ ਉੱਚ ਸੁਰੱਖਿਆ ਵਿਚ ਹੋਈ ਉਲੰਘਣਾ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
‘ਨਾ ਖਾਵਾਂਗਾ, ਨਾ ਖਾਣ ਦਿਆਂਗਾ’ ਇਕ ਧੋਖਾ ਹੈ : ਜੈਰਾਮ ਰਮੇਸ਼
NEXT STORY