ਇੰਦੌਰ (ਏਜੰਸੀ)- ਮੱਧ ਪ੍ਰਦੇਸ਼ ਦੇ ਇੰਦੌਰ 'ਚ ਪੁਲਸ ਨੇ ਇਕ ਮੈਟਰੀਮੋਨੀਅਲ ਵੈੱਬਸਾਈਟ ’ਤੇ ਖ਼ੁਦ ਨੂੰ ਮਰਚੈਂਟ ਨੇਵੀ ਦਾ ਅਫ਼ਸਰ ਦੱਸ ਕੇ ਇਕ ਔਰਤ ਨਾਲ 27 ਲੱਖ ਰੁਪਏ ਦੀ ਕਥਿਤ ਠੱਗੀ ਮਾਰਨ ਤੋਂ ਬਾਅਦ ਰੂਸ ਭੱਜਣ ਦੀ ਕੋਸ਼ਿਸ਼ ਕਰ ਰਹੇ 29 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ. ਸੀ. ਪੀ. (ਕ੍ਰਾਈਮ ਬ੍ਰਾਂਚ) ਰਾਜੇਸ਼ ਕੁਮਾਰ ਤ੍ਰਿਪਾਠੀ ਨੇ ਦੱਸਿਆ ਕਿ ਦਿੱਲੀ ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਿਤੇਂਦਰ ਕੁਮਾਰ ਛੋਨਕਰ ਉਰਫ਼ ਜੀਤੂ (29) ਵਜੋਂ ਹੋਈ ਹੈ।
ਮੁਲਜ਼ਮ 27 ਜੂਨ ਨੂੰ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੋਂ ਰੂਸ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਏਅਰਪੋਰਟ ’ਤੇ ਇਮੀਗ੍ਰੇਸ਼ਨ ਚੈਕਿੰਗ ਦੌਰਾਨ ਮੁਲਜ਼ਮ ਖ਼ਿਲਾਫ਼ ਦਰਜ ਸ਼ਿਕਾਇਤ ਦੀ ਜਾਣਕਾਰੀ ਸਾਹਮਣੇ ਆਉਣ ’ਤੇ ਅਧਿਕਾਰੀਆਂ ਨੇ ਉਸ ਨੂੰ ਰੋਕ ਲਿਆ ਅਤੇ ਪੁਲਸ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਮੁਲਜ਼ਮ ਨੇ ਮੈਟਰੀਮੋਨੀਅਲ ਵੈੱਬਸਾਈਟ ’ਤੇ ਇੰਦੌਰ ਦੀ ਔਰਤ ਨਾਲ ਸੰਪਰਕ ਕੀਤਾ ਸੀ ਅਤੇ ਖ਼ੁਦ ਨੂੰ ਮਰਚੈਂਟ ਨੇਵੀ ਅਫ਼ਸਰ ਦੱਸਿਆ ਸੀ। ਉਸ ਨੇ ਕਥਿਤ ਤੌਰ ’ਤੇ ਔਰਤ ਨੂੰ ਵਿਆਹ ਦਾ ਝਾਂਸਾ ਦਿੱਤਾ ਅਤੇ ਵੱਖ-ਵੱਖ ਬਹਾਨਿਆਂ ਨਾਲ ਉਸ ਕੋਲੋਂ 27 ਲੱਖ ਰੁਪਏ ਠੱਗ ਲਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਲੀਪਰ ਬੱਸ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ! ਲਖਨਊ-ਆਗਰਾ ਐਕਸਪ੍ਰੈੱਸਵੇ 'ਤੇ ਵਿਛੀਆਂ ਲਾਸ਼ਾਂ
NEXT STORY