ਨੈਸ਼ਨਲ ਡੈਸਕ- ਮਾਰਚ ਦਾ ਮਹੀਨਾ ਆਉਂਦੇ ਹੀ ਗਰਮੀ ਨੇ ਦਸਤਕ ਦੇ ਦਿੱਤੀ ਸੀ ਪਰ ਹੁਣ ਭਾਰਤੀ ਮੌਸਮ ਵਿਭਾਗ (IMD) ਨੇ ਇਕ ਵਾਰ ਫਿਰ ਅਗਲੇ ਹਫਤੇ ਮੌਸਮ 'ਚ ਬਦਲਾਅ ਦੀ ਚਿਤਾਵਨੀ ਦਿੱਤੀ ਹੈ। ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਵਾਰ IMD ਨੇ ਆਸਾਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਲਈ 7 ਦਿਨਾਂ ਤੱਕ ਲਗਾਤਾਰ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਮੀਂਹ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ, ਜਿਸ ਕਾਰਨ ਮੌਸਮ 'ਚ ਬਦਲਾਅ ਹੋਵੇਗਾ।
ਆਸਾਮ ਅਤੇ ਅਰੁਣਾਚਲ ਪ੍ਰਦੇਸ਼ 'ਚ ਮੀਂਹ ਦਾ ਅਲਰਟ
IMD ਮੁਤਾਬਕ ਆਸਾਮ ਅਤੇ ਅਰੁਣਾਚਲ ਪ੍ਰਦੇਸ਼ 'ਚ ਇਕ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ, ਜਿਸ ਕਾਰਨ ਅਗਲੇ ਕੁਝ ਦਿਨਾਂ 'ਚ ਭਾਰੀ ਮੀਂਹ ਪੈ ਸਕਦਾ ਹੈ। ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਹਵਾ ਦੀ ਰਫ਼ਤਾਰ 30-40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਇਸ ਦੌਰਾਨ ਤਾਪਮਾਨ 'ਚ ਗਿਰਾਵਟ ਵੀ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।
ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ
ਇਸ ਤੋਂ ਇਲਾਵਾ ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ 'ਚ ਮੀਂਹ ਪਵੇਗਾ। ਇਨ੍ਹਾਂ ਸੂਬਿਆਂ ਵਿਚ ਅਗਲੇ 7 ਦਿਨਾਂ ਵਿਚ ਵੀ ਗਰਜ਼-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇੱਥੇ ਹਾਲਾਤ ਬਦਲਣ ਨਾਲ ਹਵਾ ਵਿਚ ਨਮੀ ਦਾ ਪੱਧਰ ਵਧ ਸਕਦਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਇਨਸਾਨੀਅਤ ਸ਼ਰਮਸਾਰ! ਮੰਦਬੁੱਧੀ ਔਰਤ ਨੂੰ ਵੀ ਨਹੀਂ ਬਖਸ਼ਿਆ, ਘਰ 'ਚ ਇਕੱਲੀ ਦੇਖ ਗੁਆਂਢੀ ਹੀ ਕਰ ਗਿਆ ਕਾਂਡ
NEXT STORY