ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ ਨੇ 3 ਅਕਤੂਬਰ ਲਈ ਦੇਸ਼ ਭਰ ਦਾ ਮੌਸਮ ਬੁਲੇਟਿਨ ਜਾਰੀ ਕਰਦਿਆਂ 8 ਸੂਬਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਅਨੁਸਾਰ ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚੋਂ ਮਾਨਸੂਨ ਨੇ ਵਿਦਾਈ ਲੈ ਲਈ ਹੈ, ਜਦਕਿ ਪੂਰਵ-ਉੱਤਰ (ਉੱਤਰ-ਪੂਰਬ) ਅਤੇ ਦੱਖਣੀ ਭਾਰਤ ਦੇ ਸੂਬਿਆਂ 'ਚ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਦੇਸ਼ ਦੇ 4 ਸੂਬਿਆਂ ਨ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਪੂਰਵ-ਉੱਤਰ ਰਾਜ ਅਰੁਣਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ 'ਚ ਬਜਲੀ ਲਿਸ਼ਕਣ ਅਤੇ ਗਰਜ-ਚਮਕ ਦੇ ਨਾਲ ਮੱਧਮ ਬਾਰਿਸ਼ ਹੋਣ ਦੇ ਆਸਾਰ ਹਨ।
ਦੱਖਣੀ ਭਾਰਤ 'ਚ ਵੀ ਬਾਰਿਸ਼ ਦਾ ਦੌਰ ਜਾਰੀ ਹੈ। ਕੇਰਲ, ਲਕਸ਼ਦੀਪ ਅਤੇ ਕਰਨਾਟਕ ਵਿੱਚ ਤੇਜ਼ ਹਵਾਵਾਂ ਨਾਲ ਬਾਰਿਸ਼ ਹੋਣ ਦਾ ਅਨੁਮਾਨ ਹੈ। ਤੱਟੀ ਕਰਨਾਟਕ ਵਿੱਚ ਵੀ ਕਈ ਥਾਵਾਂ 'ਤੇ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ 'ਚ ਵੀ ਹਲਕੀ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ। ਦਿੱਲੀ-ਐੱਨ.ਸੀ.ਆਰ. ਤੋਂ ਮਾਨਸੂਨ ਪੂਰੀ ਤਰ੍ਹਾਂ ਵਿਦਾ ਹੋ ਚੁੱਕਾ ਹੈ ਅਤੇ ਅਗਲੇ ਕੁਝ ਦਿਨਾਂ ਤੱਕ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਅਕਤੂਬਰ ਮਹੀਨੇ ਦੀ ਸ਼ੁਰੂਆਤ ਹੁੰਦਿਆਂ ਹੀ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। 5 ਅਕਤੂਬਰ ਤੱਕ ਦਿੱਲੀ ਵਿੱਚ ਆਸਮਾਨ ਮੁੱਖ ਤੌਰ 'ਤੇ ਸਾਫ਼ ਰਹੇਗਾ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 34 ਤੋਂ 35 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 23 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮਾਨਸੂਨ ਦੀ ਵਿਦਾਈ ਤੋਂ ਬਾਅਦ ਆਸਮਾਨ ਸਾਫ਼ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਪੂਰੇ ਰਾਜ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਬਿਹਾਰ ਵਿੱਚ ਵੀ ਜ਼ਿਆਦਾਤਰ ਥਾਵਾਂ 'ਤੇ ਮੌਸਮ ਖੁਸ਼ਕ ਰਹੇਗਾ, ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਬਿਹਾਰ ਵਿੱਚ 5 ਅਕਤੂਬਰ ਤੋਂ ਬਾਅਦ ਕੁੱਝ ਇਲਾਕਿਆਂ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਵਧ ਸਕਦੀਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
NEXT STORY