ਨਵੀਂ ਦਿੱਲੀ- ਦਿੱਲੀ-NCR ਸਮੇਤ ਦੇਸ਼ ਦੇ ਕਈ ਹਿੱਸਿਆਂ ਤੋਂ ਮਾਨਸੂਨ ਦੀ ਵਿਦਾਈ ਹੋ ਚੁੱਕੀ ਹੈ ਅਤੇ ਹੁਣ ਗਰਮੀ ਨੇ ਲੋਕਾਂ ਨੂੰ ਫਿਰ ਤੋਂ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਕਈ ਥਾਵਾਂ 'ਤੇ ਤਾਪਮਾਨ 35 ਡਿਗਰੀ ਤੋਂ ਉੱਪਰ ਜਾ ਚੁੱਕਾ ਹੈ। ਮੌਸਮ ਵਿਭਾਗ ਨੇ ਅੱਜ ਆਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਰਗੇ ਉੱਤਰੀ-ਪੂਰਬੀ ਸੂਬਿਆਂ ਵਿਚ ਮੀਂਹ ਦੀ ਸੰਭਾਵਨਾ ਜਤਾਈ ਹੈ। ਉੱਥੇ ਹੀ ਦਿੱਲੀ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਪੰਜਾਬ ਵਿਚ ਧੁੱਪ ਅਤੇ ਗਰਮੀ ਜਾਰੀ ਰਹੇਗੀ।
ਦਿੱਲੀ ਵਿਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਤਿੰਨ ਗੁਣਾ ਵੱਧ ਹੈ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਆਸਮਾਨ ਸਾਫ਼ ਰਹੇਗਾ ਅਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਹਫ਼ਤੇ ਤੱਕ ਮੌਸਮ ਵਿਚ ਕੋਈ ਖ਼ਾਸ ਬਦਲਾਅ ਨਹੀਂ ਆਵੇਗਾ।
ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ
ਮੌਸਮ ਵਿਭਾਗ ਨੇ ਮਛੇਰਿਆਂ ਨੂੰ ਅਗਲੇ 7 ਦਿਨਾਂ ਤੱਕ ਉੱਤਰ-ਪੂਰਬੀ ਬੰਗਾਲ ਦੀ ਖਾੜੀ ਵੱਲ ਨਾ ਜਾਣ ਦੀ ਸਲਾਹ ਦਿੱਤੀ ਹੈ। ਅਗਲੇ 6-7 ਦਿਨਾਂ ਵਿਚ ਮਾਹੇ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 4 ਅਕਤੂਬਰ ਨੂੰ ਕੇਰਲ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿਚ ਵੀ ਭਾਰੀ ਮੀਂਹ ਪਵੇਗਾ।
ਮੌਸਮ ਵਿਭਾਗ ਨੇ ਕੀਤਾ ਅਲਰਟ
ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਇਕ ਹਫ਼ਤੇ ਤੱਕ ਉੱਤਰ-ਪੱਛਮੀ, ਪੱਛਮੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ 'ਚ ਮੀਂਹ ਨਹੀਂ ਪਵੇਗਾ। ਕਰਨਾਟਕ ਅਤੇ ਕਰਾਈਕਲ 'ਚ 4 ਤੋਂ 8 ਅਕਤੂਬਰ ਦਰਮਿਆਨ ਮੀਂਹ ਪਵੇਗਾ। ਦਿੱਲੀ 'ਚ 2024 ਦਾ ਮਾਨਸੂਨ ਸੀਜ਼ਨ 61 ਫ਼ੀਸਦੀ ਮੀਂਹ ਨਾਲ ਖਤਮ ਹੋ ਗਿਆ ਹੈ। ਮਾਨਸੂਨ ਦੇ ਜਾਣ ਤੋਂ ਬਾਅਦ ਦਿੱਲੀ ਦਾ ਤਾਪਮਾਨ ਵਧੇਗਾ। ਵੀਰਵਾਰ ਨੂੰ NCR ਵਿਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਰਿਹਾ ਅਤੇ 4 ਅਕਤੂਬਰ ਨੂੰ ਇਹ 36 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।
ਕਸ਼ਮੀਰ, ਉੱਤਰ-ਪੂਰਬੀ, ਨਕਸਲਵਾਦ ਪ੍ਰਭਾਵਿਤ ਇਲਾਕਿਆਂ 'ਚ 70 ਫ਼ੀਸਦੀ ਘਟੀ ਹਿੰਸਾ : ਅਮਿਤ ਸ਼ਾਹ
NEXT STORY