ਨੈਸ਼ਨਲ ਡੈਸਕ- ਮਹਾਰਾਸ਼ਟਰ ਦੇ ਪੁਣੇ ਸ਼ਹਿਰ 'ਚ ਐਤਵਾਰ ਤੜਕੇ ਭਿਆਨਕ ਹਾਦਸਾ ਵਾਪਰਿਆ। ਇਕ ਕਾਰ ਦੇ ਮੈਟਰੋ ਸਟੇਸ਼ਨ ਦੇ ਖੰਭੇ ਨਾਲ ਟਕਰਾਉਣ ਕਾਰਨ ਉਸ 'ਚ ਸਵਾਰ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਕੋਰੇਗਾਂਵ ਪਾਰਕ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੰਡ ਗਾਰਡਨ ਇਲਾਕੇ 'ਚ ਵਾਪਰੀ।
ਸੀਨੀਅਰ ਪੁਲਸ ਇੰਸਪੈਕਟਰ ਸੰਗੀਤਾ ਜਾਧਵ ਨੇ ਕਿਹਾ,''ਤੜਕੇ ਕਰੀਬ 4.30 ਵਜੇ ਇਕ ਕਾਰ ਮੈਟਰੋ ਸਟੇਸ਼ਨ ਦੇ ਇਕ ਖੰਭੇ ਨਾਲ ਟਕਰਾ ਗਈ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਕਾਰ 'ਚ ਸਵਾਰ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤੀਜੇ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ।'' ਅਧਿਕਾਰੀ ਨੇ ਕਿਹਾ,''ਅਸੀਂ ਮ੍ਰਿਤਕਾਂ ਦੀ ਪਛਾਣ ਯਕੀਨੀ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਹਾਦਸਾ ਕਿਵੇਂ ਹੋਇਆ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
RBI ਦਾ ਹੈਰਾਨੀਜਨਕ ਖ਼ੁਲਾਸਾ: ਅਜੇ ਵੀ ਚਲਨ ’ਚ ਹਨ 2000 ਰੁਪਏ ਦੇ ਨੋਟ
NEXT STORY