ਨੈਸ਼ਨਲ ਡੈਸਕ: ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ 150 ਤੋਂ ਵੱਧ ਹਥਿਆਰਬੰਦ ਸੁਰੱਖਿਆ ਕਮਾਂਡੋ ਅਯੁੱਧਿਆ ਵਿਚ ਨਵੇਂ ਬਣੇ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣਗੇ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ 22 ਜਨਵਰੀ ਨੂੰ ਰਾਮ ਜਨਮ ਭੂਮੀ ਮੰਦਰ ਵਿਚ ਰਾਮ ਲੱਲਾ ਦੇ ਪਵਿੱਤਰ ਸਮਾਰੋਹ ਤੋਂ ਪਹਿਲਾਂ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 'ਮਹਾਂਰਿਸ਼ੀ ਵਾਲਮੀਕੀ ਅੰਤਰਰਾਸ਼ਟਰੀ ਹਵਾਈ ਅੱਡਾ, ਅਯੁੱਧਿਆਧਾਮ' ਦੇਸ਼ ਦਾ 68ਵਾਂ ਨਾਗਰਿਕ ਹਵਾਈ ਅੱਡਾ ਹੈ ਜਿਸ ਨੂੰ ਕੇਂਦਰੀ ਬਲ ਦੇ ਵਿਸ਼ੇਸ਼ ਹਵਾਬਾਜ਼ੀ ਸੁਰੱਖਿਆ ਸਮੂਹ (ਏ.ਐੱਸ.ਜੀ.) ਦੁਆਰਾ ਸੁਰੱਖਿਅਤ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ, ਸੁਨਹਿਰੀ ਭਵਿੱਖ ਲਈ ਇਟਲੀ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
ਅਧਿਕਾਰਤ ਸੂਤਰਾਂ ਨੇ ਕਿਹਾ ਕਿ CISF ਅਯੁੱਧਿਆ ਹਵਾਈ ਅੱਡੇ ਨੂੰ ਅੱਤਵਾਦ ਵਿਰੋਧੀ ਸੁਰੱਖਿਆ ਪ੍ਰਦਾਨ ਕਰੇਗੀ। ਇਸ ਹਵਾਈ ਅੱਡੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਸੰਬਰ 2023 ਵਿਚ ਕੀਤਾ ਸੀ। ਸੂਤਰਾਂ ਨੇ ਕਿਹਾ ਕਿ ਫੋਰਸ ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਜਾਂਚ ਕਰੇਗੀ ਅਤੇ ਪੂਰੇ ਏਅਰਪੋਰਟ ਕੰਪਲੈਕਸ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ ਜਿਵੇਂ ਕਿ ਇਹ ਦੂਜੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਹਵਾਈ ਅੱਡਿਆਂ 'ਤੇ ਕਰਦੀ ਹੈ। ਉਨ੍ਹਾਂ ਦੱਸਿਆ ਕਿ ਅਯੁੱਧਿਆ ਹਵਾਈ ਅੱਡੇ ਦੀ ਸੁਰੱਖਿਆ ਲਈ ਗ੍ਰਹਿ ਮੰਤਰਾਲੇ ਦੁਆਰਾ ਡਿਪਟੀ ਕਮਾਂਡੈਂਟ ਰੈਂਕ ਦੇ ਅਧਿਕਾਰੀ ਦੀ ਕਮਾਨ ਹੇਠ 150 ਤੋਂ ਵੱਧ CISF ਦੇ ਜਵਾਨਾਂ ਦੀ ਹਥਿਆਰਬੰਦ ਟੁਕੜੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਹਵਾਈ ਅੱਡੇ ਦਾ ਕੁੱਲ੍ਹ 821 ਏਕੜ ਜ਼ਮੀਨ 'ਤੇ ਪੜਾਅਵਾਰ ਵਿਸਥਾਰ ਕੀਤਾ ਜਾਣਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਲ 2023 ਨੇ ਤੋੜੇ ਸਾਰੇ ਰਿਕਾਰਡ! ਬਣਿਆ ਇਤਿਹਾਸ ਦਾ ਸਭ ਤੋਂ ਗਰਮ ਸਾਲ
NEXT STORY