ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰਾਲਾ 15 ਅਕਤੂਬਰ ਤੋਂ ਭਾਰਤ ਆਉਣ ਵਾਲੇ ਵਿਦੇਸ਼ੀ ਸੈਲਾਨੀਆਂ ਲਈ ਟੂਰਿਸਟ ਵੀਜ਼ਾ ਜਾਰੀ ਕਰੇਗਾ। ਇਹ ਸਹੂਲਤ ਚਾਰਟਰਡ ਜਹਾਜ਼ ਰਾਹੀਂ ਆਉਣ ਵਾਲੇ ਵਿਦੇਸ਼ੀ ਸੈਲਾਨੀਆਂ ਲਈ ਹੋਵੇਗੀ। ਉਥੇ ਹੀ ਚਾਰਟਰਡ ਜਹਾਜ਼ ਤੋਂ ਇਲਾਵਾ ਹੋਰ ਜਹਾਜ਼ਾਂ ਰਾਹੀਂ ਭਾਰਤ ਆਉਣ ਵਾਲੇ ਵਿਦੇਸ਼ੀ ਸੈਲਾਨੀਆਂ ਲਈ ਟੂਰਿਸਟ ਵੀਜ਼ਾ 15 ਨਵੰਬਰ ਤੋਂ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ - ਲਖੀਮਪੁਰ ਮਾਮਲਾ: ਐਕਸ਼ਨ 'ਚ UP ਪੁਲਸ, ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਘਰ ਦੇ ਬਾਹਰ ਪੁਲਸ ਨੇ ਚਿਪਕਾਇਆ ਨੋਟਿਸ
ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵੱਲੋਂ ਨੋਟੀਫਾਈ ਕੀਤੇ ਸਾਰੇ ਕੋਵਿਡ-19 ਪ੍ਰੋਟੋਕਾਲ ਅਤੇ ਨਿਯਮਾਂ ਦੀ ਪਾਲਣਾ ਵਿਦੇਸ਼ੀ ਸੈਲਾਨੀਆਂ, ਉਨ੍ਹਾਂ ਨੂੰ ਭਾਰਤ ਵਿੱਚ ਲਿਆਉਣ ਵਾਲੇ ਜਹਾਜ਼ ਅਤੇ ਲੈਂਡਿੰਗ ਸਟੇਸ਼ਨਾਂ 'ਤੇ ਕੀਤਾ ਜਾਵੇਗਾ। ਦੱਸ ਦਈਏ ਕਿ ਕੋਰੋਨਾ ਮਹਾਮਾਰੀ ਦੇ ਚੱਲਦੇ ਬੀਤੇ ਸਾਲ ਵਿਦੇਸ਼ੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਵੀਜ਼ਾ ਮੁਅੱਤਲ ਕਰ ਦਿੱਤੇ ਗਏ ਸਨ।
ਕੋਰੋਨਾ ਦੀ ਰੋਕਥਾਮ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਯਾਤਰਾ ਦੌਰਾਨ ਕਈ ਪਾਬੰਦੀਆਂ ਵੀ ਲਗਾਈਆਂ ਸਨ, ਜਿਨ੍ਹਾਂ ਦਾ ਪਾਲਣ ਕੀਤਾ ਜਾਣਾ ਸੀ। ਕੋਰੋਨਾ ਸਥਿਤੀ ਵਿੱਚ ਸੁਧਾਰ ਤੋਂ ਬਾਅਦ ਵਿਦੇਸ਼ੀਆਂ ਨੂੰ ਭਾਰਤ ਵਿੱਚ ਟੂਰਿਸਟ ਵੀਜ਼ੇ ਤੋਂ ਇਲਾਵਾ ਹੋਰ ਵੀਜ਼ਾ ਦੇਣ 'ਤੇ ਸਹਿਮਤੀ ਜਤਾਈ ਗਈ ਸੀ ਅਤੇ ਅਜਿਹੇ ਵਿਦੇਸ਼ੀ ਨਾਗਰਿਕ ਹੋਰ ਵੀਜ਼ਾ 'ਤੇ ਭਾਰਤ ਆ ਕੇ ਰਹਿ ਸਕਦੇ ਸਨ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਹਿਰਾਸਤ ’ਚ ਰੱਖਣ ਮਗਰੋਂ ਨਵਜੋਤ ਸਿੱਧੂ ਤੇ ਮੰਤਰੀਆਂ ਨੂੰ ਲਖੀਮਪੁਰ ਜਾਣ ਦੀ ਮਿਲੀ ਇਜਾਜ਼ਤ
NEXT STORY