ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕੰਝਾਵਲਾ 'ਚ ਕੁੜੀ ਨੂੰ ਘੜੀਸਣ ਅਤੇ ਮੌਤ ਦੇ ਮਾਮਲੇ 'ਚ ਗ੍ਰਹਿ ਮੰਤਰਾਲਾ ਐਕਸ਼ਨ ਵਿਚ ਆ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਰਦੇਸ਼ 'ਤੇ ਗ੍ਰਹਿ ਮੰਤਰਾਲਾ ਨੇ ਦਿੱਲੀ ਪੁਲਸ ਤੋਂ ਬਾਹਰੀ ਦਿੱਲੀ ਦੇ ਕੰਝਾਵਲਾ 'ਚ ਇਕ ਕੁੜੀ ਨੂੰ ਕਾਰ ਨਾਲ ਘੜੀਸਣ ਅਤੇ ਮੌਤ ਦੇ ਮਾਮਲੇ 'ਚ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਥੇ ਹੀ ਇਸ ਘਟਨਾ ਨੂੰ ਲੈ ਕੇ ਲੋਕਾਂ 'ਚ ਰੋਹ ਵਧ ਗਿਆ ਹੈ।
ਇਹ ਵੀ ਪੜ੍ਹੋ- ਦਿੱਲੀ 'ਚ ਸਕੂਟੀ ਸਵਾਰ ਕੁੜੀ ਦੀ ਮੌਤ 'ਤੇ ਬੋਲੇ LG ਸਕਸੈਨਾ, 'ਸ਼ਰਮ ਨਾਲ ਸਿਰ ਝੁਕ ਗਿਆ'
ਕੀ ਸੀ ਪੂਰੀ ਘਟਨਾ?
ਦੱਸਣਯੋਗ ਹੈ ਕਿ ਨਵੇਂ ਸਾਲ ਵਾਲੇ ਦਿਨ 20 ਸਾਲਾ ਕੁੜੀ ਦੀ ਸਕੂਟੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਉਸ ਨੂੰ ਕਰੀਬ 10-12 ਕਿਲੋਮੀਟਰ ਤੱਕ ਘਸੀੜਦਾ ਗਿਆ ਸੀ। ਦਿੱਲੀ ਪੁਲਸ ਨੇ ਤੁੰਰਤ ਕਾਰਵਾਈ ਕਰਦਿਆਂ ਸਪੈਸ਼ਲ ਕਮਿਸ਼ਨਰ ਸ਼ਾਲਿਨੀ ਸਿੰਘ ਦੀ ਪ੍ਰਧਾਨਗੀ ਵਿਚ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਅਤੇ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਜਾਂਚ ਰਿਪੋਰਟ ਪੇਸ਼ ਕਰਨ ਨੂੰ ਕਿਹਾ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਪੀੜਤਾ ਦੀ ਸਕੂਟੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ ਸੀ ਅਤੇ ਉਸ ਦੀ ਲਾਸ਼ ਬਾਹਰੀ ਦਿੱਲੀ ਦੇ ਸੁਲਤਾਨਪੁਰੀ ਤੋਂ ਕੰਝਾਵਲਾ ਤੱਕ ਕਰੀਬ 10-12 ਕਿਲੋਮੀਟਰ ਤੱਕ ਘੜੀਸਿਆ ਗਿਆ। ਕਾਰ 'ਚ ਸਵਾਰ 5 ਲੋਕਾਂ ਨੂੰ ਗ੍ਰਿਫ਼ਕਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਨਵੇਂ ਸਾਲ ਦੇ ਜਸ਼ਨ ਦੌਰਾਨ ਦਿੱਲੀ ’ਚ ਦਿਲ ਹਲੂਣ ਦੇਣ ਵਾਲੀ ਘਟਨਾ, ਕੁੜੀ ਨੂੰ ਘੜੀਸ ਕੇ ਲੈ ਗਏ ਕਾਰ ਸਵਾਰ
ਮੁਲਜ਼ਮ 3 ਦਿਨ ਦੀ ਪੁਲਸ ਰਿਮਾਂਡ 'ਤੇ
ਪੁਲਸ ਨੇ ਕਿਹਾ ਕਿ ਮੁਲਜ਼ਮਾਂ ਖਿਲਾਫ ਗ਼ੈਰ-ਇਰਾਦਤਨ ਅਤੇ ਲਾਪਰਵਾਹੀ ਨਾਲ ਹੱਤਿਆ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਦੇ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮਾਂ ਦੇ ਪੰਜ ਦਿਨ ਦੇ ਪੁਲਸ ਰਿਮਾਂਡ ਦੀ ਅਰਜ਼ੀ ਦਿੱਤੀ ਸੀ, ਜਿਸ ’ਤੇ ਸੁਣਵਾਈ ਮਗਰੋਂ ਮੈਟਰੋਪਾਲੀਟਨ ਮੈਜਿਸਟ੍ਰੇਟ ਅਜੈ ਸਿੰਘ ਪਰਿਹਾਰ ਨੇ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ।
ਸੁਣਵਾਈ ਦੌਰਾਨ ਪੁਲਸ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਸ਼ੁਰੂਆਤੀ ਪੜਾਅ ’ਤੇ ਹੈ ਅਤੇ ਮਾਮਲੇ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਤੋਂ ਹਿਰਾਸਤੀ ’ਚ ਲੈ ਕੇ ਪੁੱਛ-ਗਿੱਛ ਦੀ ਲੋੜ ਹੈ। ਸੁਲਤਾਨਪੁਰੀ ਥਾਣੇ ਦੀ ਪੁਲਸ ਨੇ ਇਸ ਮਾਮਲੇ ’ਚ ਦੀਪਕ ਖੰਨਾ (26), ਅਮਿਤ ਖੰਨਾ (25), ਕ੍ਰਿਸ਼ਨਨ (27), ਮਿਥੁਨ (26) ਅਤੇ ਮਨੋਜ ਮਿੱਤਲ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਹੈ।
ਇਹ ਵੀ ਪੜ੍ਹੋ- ਕੰਝਾਵਲਾ ਮਾਮਲੇ ਦੇ ਦੋਸ਼ੀਆਂ ਨੂੰ ਦਿੱਤੀ ਜਾਵੇਗੀ ਸਖ਼ਤ ਤੋਂ ਸਖ਼ਤ ਸਜ਼ਾ : ਕੇਜਰੀਵਾਲ
15 ਦਿਨਾਂ ਅੰਦਰ ਓਡੀਸ਼ਾ 'ਚ ਤੀਜੇ ਰੂਸੀ ਨਾਗਰਿਕ ਦੀ ਮੌਤ, ਜਹਾਜ਼ 'ਚੋਂ ਮਿਲੀ ਲਾਸ਼
NEXT STORY