ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੇ ਆਫ਼ਤ ਦੇ ਚੱਲਦੇ ਸ਼ਹਿਰਾਂ ਨੂੰ ਪਲਾਇਨ ਕਰ ਰਹੇ ਪ੍ਰਵਾਸੀ ਮਜ਼ਦੂਰਾਂ ਦਾ ਖਿਆਲ ਰੱਖਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਲਾਇਨ ਕਰ ਰਹੇ ਪ੍ਰਵਾਸੀ ਮਜ਼ਦੂਰਾਂ ਦੇ ਬੈਂਕ ਖਾਤਿਆਂ ਵਿਚ ਰੁਪਏ ਪਾਉਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਉੱਥੇ ਹੀ ਪਾਰਟੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਨੇ ਵੀ ਕਿਹਾ ਕਿ ਗਰੀਬਾਂ, ਮਜ਼ਦੂਰਾਂ ਅਤੇ ਰੇਹੜੀ-ਪਟੜੀ ਵਾਲਿਆਂ ਨੂੰ ਨਕਦੀ ਮਦਦ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ– ਅੱਖਾਂ ਸਾਹਮਣੇ ਆਪਣਿਆਂ ਨੂੰ ਮਰਦੇ ਵੇਖਦੇ ਰਹੇ ਪਰਿਵਾਰ, ਆਕਸੀਜਨ ਦੀ ਕਿੱਲਤ ਨਾਲ 12 ਮਰੀਜ਼ਾਂ ਦੀ ਮੌਤ
ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਪ੍ਰਵਾਸੀ ਮਜ਼ਦੂਰ ਇਕ ਵਾਰ ਫਿਰ ਪਲਾਇਨ ਕਰ ਰਹੇ ਹਨ। ਅਜਿਹੇ ਵਿਚ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਰੁਪਏ ਪਾਏ ਜਾਣ ਪਰ ਕੋਰੋਨਾ ਵਾਇਰਸ ਫੈਲਣ ਲਈ ਜਨਤਾ ਨੂੰ ਦੋਸ਼ ਦੇਣ ਵਾਲੀ ਸਰਕਾਰ ਕੀ ਅਜਿਹਾ ਜਨ ਸਹਾਇਕ ਕਦਮ ਚੁੱਕੇਗੀ?
ਇਹ ਵੀ ਪੜ੍ਹੋ– ਸਾਬਕਾ ਪੀ. ਐੱਮ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ
ਪਿ੍ਰਅੰਕਾ ਨੇ ਟਵੀਟ ਕਰ ਕੇ ਕਿਹਾ ਕਿ ਕੋਵਿਡ ਮਹਾਮਾਰੀ ਦੇ ਭਿਆਨਕ ਰੂਪ ਤੋਂ ਇਹ ਤਾਂ ਸਪੱਸ਼ਟ ਸੀ ਕਿ ਸਰਕਾਰ ਨੂੰ ਲਾਕਡਾਊਨ ਵਰਗੇ ਸਖ਼ਤ ਕਦਮ ਚੁੱਕਣੇ ਪੈਣਗੇ ਪਰ ਪ੍ਰਵਾਸੀ ਮਜ਼ਦੂਰਾਂ ਨੂੰ ਇਕ ਵਾਰ ਫਿਰ ਤੋਂ ਉਨ੍ਹਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ। ਕੀ ਇਹ ਹੀ ਤੁਹਾਡੀ ਯੋਜਨਾ ਹੈ? ਨੀਤੀਆਂ ਅਜਿਹੀਆਂ ਹੋ, ਜੋ ਸਾਰਿਆਂ ਦਾ ਖ਼ਿਆਲ ਰੱਖਣ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਗਰੀਬਾਂ, ਮਜ਼ਦੂਰਾਂ, ਰੇਹੜੀ ਵਾਲਿਆਂ ਨੂੰ ਨਕਦ ਮਦਦ ਸਮੇਂ ਦੀ ਮੰਗ ਹੈ। ਕ੍ਰਿਪਾ ਕਰ ਕੇ ਇਹ ਕਰੋ।
ਇਹ ਵੀ ਪੜ੍ਹੋ– ਕੋਵਿਡ-19 ਦਾ ਖ਼ੌਫ: ਜਾਣੋ ਭਾਰਤ ’ਚ ਹੁਣ ਤੱਕ ਕਿੰਨੇ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ
ਇਹ ਵੀ ਪੜ੍ਹੋ: ਕੋਰੋਨਾ ਨੂੰ ਲੈ ਕੇ ਮਨਮੋਹਨ ਸਿੰਘ ਨੇ ਪੀ.ਐੱਮ. ਮੋਦੀ ਨੂੰ ਲਿਖੀ ਚਿੱਠੀ, ਵੈਕਸੀਨ ’ਚ ਤੇਜ਼ੀ ਸਮੇਤ ਦਿੱਤੇ ਇਹ ਸੁਝਾਅ
5 ਸ਼ਹਿਰਾਂ 'ਚ ਲਾਕਡਾਊਨ ਲਗਾਉਣ ਦੇ ਹਾਈ ਕੋਰਟ ਦੇ ਆਦੇਸ਼ ਵਿਰੁੱਧ ਸੁਪਰੀਮ ਕੋਰਟ ਜਾਵੇਗੀ UP ਸਰਕਾਰ
NEXT STORY