ਸ੍ਰੀਨਗਰ- ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਲੇਹ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ, ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.6 ਮਾਪੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਦਰਜ ਕੀਤਾ ਗਿਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਐਤਵਾਰ ਸਵੇਰੇ 7:30 ਵਜੇ ਲੇਹ ਵਿੱਚ ਭੂਚਾਲ ਆਇਆ। ਉਨ੍ਹਾਂ ਕਿਹਾ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.6 ਦਰਜ ਕੀਤੀ ਗਈ, ਜਦੋਂ ਕਿ ਇਸਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਇਸ ਭੂਚਾਲ ਦੇ ਨਤੀਜੇ ਵਜੋਂ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 13 ਅਕਤੂਬਰ ਦੀ ਰਾਤ ਨੂੰ ਵੀ ਇਸੇ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.5 ਮਾਪੀ ਗਈ ਸੀ ਅਤੇ ਇਸਦੀ ਡੂੰਘਾਈ 10 ਕਿਲੋਮੀਟਰ ਸੀ।
ਇਨ੍ਹਾਂ 7 ਸੂਬਿਆਂ ਦੀ ਧਰਤੀ ਹੇਠ ਲੁਕਿਐ Gold ਦਾ ਖਜ਼ਾਨਾ! ਸਭ ਤੋਂ ਉੱਪਰ...
NEXT STORY