ਸ਼੍ਰੀਨਗਰ - ਕੇਂਦਰੀ ਕਸ਼ਮੀਰ ਦੇ ਸ਼੍ਰੀਨਗਰ ਜ਼ਿਲੇ ਦੇ ਨੂਰਬਾਗ ਇਲਾਕੇ ’ਚ ਸ਼ਨੀਵਾਰ ਸੁਰੱਖਿਆ ਫੋਰਸਾਂ ਨਾਲ ਹੋਏ ਇਕ ਮੁਕਾਬਲੇ ਦੌਰਾਨ ਅੱਤਵਾਦੀ ਹਥਿਆਰ ਛੱਡ ਕੇ ਫਰਾਰ ਹੋਣ ’ਚ ਸਫਲ ਰਹੇ।
ਸੀਨੀਅਰ ਪੁਲਸ ਅਧਿਕਾਰੀਆਂ ਮੁਤਾਬਕ ਮੁਕਾਬਲੇ ਵਾਲੀ ਥਾਂ ਤੋਂ ਇਕ ਪਿਸਤੌਲ ਅਤੇ ਇਕ ਏ. ਕੇ.-47 ਰਾਈਫਲ ਬਰਾਮਦ ਕੀਤੀ ਗਈ। ਪੁਲਸ ਅਤੇ ਸੀ. ਆਰ. ਪੀ. ਐੱਫ. ਦੇ ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀਆਂ ਦੀ ਮੁਹਿੰਮ ਚਲਾਈ ਗਈ ਜੋ ਸ਼ਨੀਵਾਰ ਰਾਤ ਤੱਕ ਜਾਰੀ ਸੀ। ਸ਼੍ਰੀਨਗਰ ਵਿਖੇ ਨਾਕੇ ਲਾ ਕੇ ਮੋਟਰਗੱਡੀਆਂ ਦੀ ਜਾਂਚ ਕੀਤੀ ਗਈ। ਸੁਰੱਖਿਆ ਫੋਰਸਾਂ ਦੇ ਜਵਾਨਾਂ ਨੇ ਵਾਹਨ ਚਾਲਕਾਂ ਅਤੇ ਪੈਦਲ ਚੱਲਣ ਵਾਲਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਮੁੱਖ ਸੜਕਾਂ ’ਤੇ ਵਿਸ਼ੇਸ਼ ਨਾਕੇ ਲਾਏ।
ਇਹ ਵੀ ਪੜ੍ਹੋ - ਰਾਜਪਾਲ ਨੇ ਕੈਪਟਨ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਅਸਤੀਫ਼ਾ ਕੀਤਾ ਸਵੀਕਾਰ
ਅਧਿਕਾਰਤ ਸੂਤਰਾਂ ਮੁਤਾਬਕ ਇਤਿਹਾਸਕ ਲਾਲ ਕਿਲਾ ਚੌਕ ਇਲਾਕੇ ਅਤੇ ਆਸ-ਪਾਸ ਦੇ ਖੇਤਰਾਂ ’ਚ ਵੱਖ-ਵੱਖ ਮੋਟਰਗੱਡੀਆਂ ਨੂੰ ਰੋਕ ਕੇ ਜਾਂਚ ਕੀਤੀ ਗਈ। ਮੋਟਰਗੱਡੀਆਂ ਦੇ ਦਸਤਾਵੇਜ਼ਾਂ ਦੀ ਜਾਂਚ ਦੇ ਨਾਲ ਹੀ ਉਨ੍ਹਾਂ ਦੇ ਬੈਗਾਂ ਅਤੇ ਹੋਰ ਸਾਮਾਨ ਦੀ ਵੀ ਜਾਂਚ ਕੀਤੀ ਗਈ। ਸੁਰੱਖਿਆ ਫੋਰਸਾਂ ਨੇ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਸਮੱਗਲਿੰਗ ਦੇ ਕਿਸੇ ਵੀ ਯਤਨ ਨੂੰ ਨਾਕਾਮ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ। ਕਸ਼ਮੀਰ ਦੇ ਪੁਲਸ ਮੁਖੀ ਵਿਜੇ ਕੁਮਾਰ ਨੇ ਦੱਸਿਆ ਕਿ 3 ਅੱਤਵਾਦੀ ਅਤੇ ਉਨ੍ਹਾਂ ਦੇ 15 ਮਦਦਗਾਰ ਇਸ ਸਮੇਂ ਸਰਗਰਮ ਹਨ। ਉਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ ਜਾਂ ਉਹ ਮਾਰੇ ਜਾਣਗੇ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਝਾਰਖੰਡ: ਤਾਲਾਬ 'ਚ ਡੁੱਬਣ ਨਾਲ 7 ਲੜਕੀਆਂ ਦੀ ਮੌਤ 'ਤੇ ਪੀ.ਐੱਮ. ਮੋਦੀ ਨੇ ਜਤਾਇਆ ਸੋਗ
NEXT STORY