ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਅੱਤਵਾਦੀ ਨੈੱਟਵਰਕ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖਦੇ ਹੋਏ ਅਧਿਕਾਰੀਆਂ ਨੇ ਬਾਂਦੀਪੋਰਾ, ਪੁਲਵਾਮਾ ਅਤੇ ਸ਼ੋਪੀਆਂ ਜ਼ਿਲ੍ਹਿਆਂ 'ਚ ਤਿੰਨ ਸਰਗਰਮ ਅੱਤਵਾਦੀਆਂ ਦੇ ਘਰ ਢਾਹ ਦਿੱਤੇ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਸਾਲ ਅੱਤਵਾਦੀ ਸਮੂਹ 'ਚ ਸ਼ਾਮਲ ਹੋਏ ਅੱਤਵਾਦੀ ਅਦਨਾਨ ਸ਼ਫੀ ਦੇ ਘਰ ਨੂੰ ਸ਼ਨੀਵਾਰ ਰਾਤ ਨੂੰ ਸ਼ੋਪੀਆਂ ਜ਼ਿਲ੍ਹੇ ਦੇ ਵਾਂਦੀਨਾ 'ਚ ਢਾਹ ਦਿੱਤਾ।
ਇਹ ਵੀ ਪੜ੍ਹੋ- ਜਾਰੀ ਹੈ ਪਹਿਲਗਾਮ ਦਾ ਬਦਲਾ ! ਬੰਬਾਂ ਨਾਲ ਉਡਾ ਢਹਿ-ਢੇਰੀ ਕਰ 'ਤੇ ਅੱਤਵਾਦੀਆਂ ਦੇ ਘਰ
ਅਧਿਕਾਰੀਆਂ ਨੇ ਦੱਸਿਆ ਕਿ ਪੁਲਵਾਮਾ ਜ਼ਿਲ੍ਹੇ ਵਿਚ ਇਕ ਹੋਰ ਸਰਗਰਮ ਅੱਤਵਾਦੀ ਆਮਿਰ ਨਜ਼ੀਰ ਦਾ ਘਰ ਵੀ ਢਾਹ ਦਿੱਤਾ ਗਿਆ। ਬਾਂਦੀਪੋਰਾ ਜ਼ਿਲ੍ਹੇ 'ਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਜਮੀਲ ਅਹਿਮਦ ਸ਼ੇਰਗੋਜਰੀ ਦਾ ਘਰ ਢਾਹ ਦਿੱਤਾ ਗਿਆ। ਸ਼ੇਰਗੋਜਰੀ 2016 ਤੋਂ ਇਕ ਸਰਗਰਮ ਅੱਤਵਾਦੀ ਰਿਹਾ ਹੈ। ਇਸ ਦੇ ਨਾਲ ਹੀ ਪਹਿਲਗਾਮ ਹਮਲੇ ਤੋਂ ਬਾਅਦ ਹੁਣ ਤੱਕ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਾਥੀਆਂ ਦੇ 9 ਘਰ ਢਾਹ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪਾਕਿਸਤਾਨੋਂ ਲਾੜੀ ਲਿਆਉਣ ਦਾ ਸੁਪਨਾ, ਸੁਪਨਾ ਹੀ ਰਹਿ ਗਿਆ; ਧਰੇ-ਧਰਾਏ ਰਹਿ ਗਏ ਨੌਜਵਾਨ ਦੇ ਸਾਰੇ ਚਾਅ
ਦੱਸ ਦੇਈਏ ਕਿ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ 'ਚ ਮੰਗਲਵਾਰ ਨੂੰ ਅੱਤਵਾਦੀਆਂ ਦੀ ਗੋਲੀਬਾਰੀ 'ਚ ਘੱਟੋ-ਘੱਟ 26 ਲੋਕ ਮਾਰੇ ਗਏ, ਜਿਨ੍ਹਾਂ 'ਚੋਂ ਜ਼ਿਆਦਾਤਰ ਸੈਲਾਨੀ ਸਨ। ਇਸ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ੋਰ ਦੇ ਕੇ ਕਿਹਾ ਸੀ ਅਸੀਂ ਧਰਤੀ ਦੇ ਆਖ਼ਰੀ ਕੋਨੇ ਤੱਕ ਪਹਿਲਗਾਮ ਹਮਲਾਵਰਾਂ ਦਾ ਪਿੱਛਾ ਕਰਾਂਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਭਾਰਤ 'ਚ ਆਉਣ ਵਾਲਾ ਹੈ 8.0 ਤੀਬਰਤਾ ਦਾ ਭੂਚਾਲ !' ਵਿਗਿਆਨੀਆਂ ਨੇ ਦੇ'ਤੀ ਚਿਤਾਵਨੀ
NEXT STORY