ਖਰਗੋਨ- ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿਚ ਇਕ ਮਿੰਨੀ ਟਰੱਕ ਦੇ 100 ਫੁੱਟ ਡੂੰਘੀ ਖੱਡ 'ਚ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਸ਼ਨੀਵਾਰ ਰਾਤ ਮੰਡਲੇਸ਼ਵਰ ਪੁਲਸ ਥਾਣਾ ਖੇਤਰ ਦੇ ਅਧੀਨ ਜਾਮਘਾਟ ਕੋਲ ਹੋਈ। ਟਰੱਕ ਲੋਹੇ ਦੀਆਂ ਪਾਈਪਾਂ ਅਤੇ ਹੋਰ ਸਮਾਨ ਨਾਲ ਭਰਿਆ ਹੋਇਆ ਸੀ।
ਇਹ ਵੀ ਪੜ੍ਹੋ- ਉੱਤਰ ਪ੍ਰਦੇਸ਼ 'ਚ 8 ਸਾਲ ਦੀ ਮਾਸੂਮ ਬੱਚੀ ਨਾਲ ਦਰਿੰਦਗੀ, ਪੁਲਸ ਨੇ ਕੀਤਾ ਮੁਲਜ਼ਮ ਦਾ ਐਨਕਾਊਂਟਰ
ਮੰਡਲੇਸ਼ਵਰ ਪੁਲਸ ਥਾਣਾ ਮੁਖੀ ਇੰਦਰੇਸ਼ ਤ੍ਰਿਪਾਠੀ ਨੇ ਕਿਹਾ ਕਿ ਲੋਹੇ ਦੇ ਸਰੀਏ ਅਤੇ ਹੋਰ ਸਾਮਾਨ ਲੈ ਕੇ ਜਾ ਰਹੇ ਮਿੰਨੀ ਟਰੱਕ ਦੇ ਡਰਾਈਵਰ ਨੇ ਵਾਹਨ 'ਤੇ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਵਾਹਨ ਡੂੰਘੀ ਖੱਡ ਵਿਚ ਡਿੱਗ ਗਿਆ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਸੂਚਨਾ ਮਗਰੋਂ ਪੁਲਸ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਪਰ ਜਦੋਂ ਤੱਕ ਮਦਦ ਉੱਥੇ ਪਹੁੰਚੀ, ਟਰੱਕ 'ਚ ਸਵਾਰ 3 ਲੋਕਾਂ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ- ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਜਾਣ ਵਾਲਿਆਂ ਲਈ ਖੁਸ਼ਖ਼ਬਰੀ, ਰੇਲਵੇ ਨੇ ਚਲਾਈ ਸਪੈਸ਼ਲ ਟਰੇਨ
ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਵਿਚ ਇਕ ਦੀ ਉਮਰ 20 ਸਾਲ, ਦੂਜੇ ਦੀ 40 ਅਤੇ ਤੀਜੇ ਦੀ 50 ਸਾਲ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਇਕ ਮੋਬਾਈਲ ਮਿਲਿਆ ਹੈ, ਜਿਸ ਦਾ ਲਾਕ ਖੋਲ੍ਹ ਕੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਣੇ 'ਚ ਪ੍ਰਾਈਵੇਟ ਕੰਪਨੀ ਦਾ ਸਿਖਲਾਈ ਜਹਾਜ਼ ਹਾਦਸੇ ਦਾ ਸ਼ਿਕਾਰ, ਦੋ ਲੋਕ ਜ਼ਖ਼ਮੀ
NEXT STORY