ਫਿਰੋਜ਼ਾਬਾਦ (ਭਾਸ਼ਾ)- ਇਕ ਮਿੰਨੀ ਬੱਸ ਸੜਕ ਕਿਨਾਰੇ ਖੜ੍ਹੇ ਇਕ ਕੈਂਟਰ ਨਾਲ ਟਕਰਾ ਗਈ, ਜਿਸ ਨਾਲ ਉਸ 'ਚ ਸਵਾਰ 5 ਯਾਤਰੀਆਂ ਦੀ ਮੌਤ ਹੋ ਗਈ ਅਤੇ 24 ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਜ਼ਿਲ੍ਹੇ 'ਚ ਆਗਰਾ-ਲਖਨਊ ਐਕਸਪ੍ਰੈੱਸਵੇਅ 'ਤੇ ਹੋਇਆ। ਪੁਲਸ ਸੁਪਰਡੈਂਟ ਅਖਿਲੇਸ਼ ਭਦੌਰੀਆ ਨੇ ਦੱਸਿਆ ਕਿ ਮਿੰਨੀ ਬੱਸ 'ਚ 30 ਲੋਕ ਸਵਾਰ ਸਨ ਅਤੇ ਬੱਸ ਮਥੁਰਾ ਤੋਂ ਪਰਤ ਰਹੀ ਸੀ। ਸ਼ੁੱਕਰਵਾਰ ਦੇਰ ਰਾਤ ਬੱਸ ਸੜਕ ਕਿਨਾਰੇ ਖੜ੍ਹੇ ਇਕ ਕੈਂਟਰ ਨਾਲ ਜਾ ਟਕਰਾਈ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਭਦੌਰੀਆ ਨੇ ਦੱਸਿਆ ਕਿ ਹਾਦਸੇ 'ਚ ਚਾਰ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਇਕ ਯਾਤਰੀ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ 24 ਯਾਤਰੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਸੈਫਈ ਅਤੇ ਸ਼ਿਕੋਹਾਬਾਦ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਅਨੁਸਾਰ ਅਜਿਹੀ ਜਾਣਕਾਰੀ ਮਿਲੀ ਹੈ ਕਿ ਮਿੰਨੀ ਬੱਸ ਡਰਾਈਵਰ ਨਸ਼ੇ 'ਚ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮਹਾਦੇਵ (42), ਸੰਦੀਪ (23), ਵਿਟਾਰਾ (45), ਕਾਜਲ ਅਤੇ ਪੱਪੂ ਵਜੋਂ ਹੋਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਹਿਮ ਖ਼ਬਰ : 10 ਨਵੰਬਰ ਨੂੰ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
NEXT STORY