ਚੰਡੀਗੜ੍ਹ/ਹਰਿਆਣਾ (ਭਾਸ਼ਾ)— ਪੰਜਾਬ ਅਤੇ ਹਰਿਆਣਾ ਦੀਆਂ ਜ਼ਿਆਦਾਤਰ ਥਾਂਵਾਂ 'ਤੇ ਐਤਵਾਰ ਨੂੰ ਘੱਟ ਤੋਂ ਘੱਟ ਤਾਪਮਾਨ ਆਮ ਤੋਂ ਕੁਝ ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਵਿਚ ਅੰਮ੍ਰਿਤਸਰ ਸਭ ਤੋਂ ਠੰਡਾ ਰਿਹਾ, ਇੱਥੇ ਘੱਟ ਤੋਂ ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਬਠਿੰਡਾ 'ਚ ਘੱਟ ਤੋਂ ਘੱਟ ਤਾਪਮਾਨ 4.7 ਡਿਗਰੀ ਸੈਲਸੀਅਸ, ਆਦਮਪੁਰ ਦਾ ਘੱਟ ਤੋਂ ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ, ਫਰੀਦਕੋਟ ਦਾ ਘੱਟ ਤੋਂ ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ, ਲੁਧਿਆਣਾ ਦਾ ਘੱਟ ਤੋਂ ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਅਤੇ ਪਟਿਆਲਾ ਦਾ ਘੱਟ ਤੋਂ ਘੱਟ ਤਾਪਮਾਨ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦਾ ਘੱਟ ਤੋਂ ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵਿਚ ਨਾਰਨੌਲ ਸੂਬੇ ਦਾ ਸਭ ਤੋਂ ਠੰਡਾ ਸਥਾਨ ਰਿਹਾ ਅਤੇ ਇੱਥੇ ਦਾ ਘੱਟ ਤੋਂ ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਿਸਾਰ ਦਾ ਘੱਟ ਤੋਂ ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ, ਕਰਨਾਲ ਦਾ ਘੱਟ ਤੋਂ ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ, ਰੋਹਤਕ ਅਤੇ ਭਿਵਾਨੀ ਦਾ ਘੱਟ ਤੋਂ ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਅਤੇ ਅੰਬਾਲਾ ਦਾ ਘੱਟ ਤੋਂ ਘੱਟ ਤਾਪਮਾਨ 7.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਰਿਜ਼ਰਵੇਸ਼ਨ ਦੀ ਮੰਗ : ਹਿੰਸਕ ਹੋਇਆ ਅੰਦੋਲਨ, ਕਈ ਵਾਹਨਾਂ 'ਚ ਲਾਈ ਅੱਗ
NEXT STORY