ਨਵੀਂ ਦਿੱਲੀ– ਕੇਂਦਰੀ ਮੰਤਰੀ ਕੌਸ਼ਲ ਕਿਸ਼ੋਰ ਨੇ ਸੋਮਵਾਰ ਨੂੰ ਆਰਥਿਕ ਰੂਪ ’ਚ ਕਮਜ਼ੋਰ ਵਰਗਾਂ ਦੇ ਲੋਕਾਂ ਵਿਚਾਲੇ ਜਬਰਨ ਧਰਮ ਤਬਦੀਲੀ ਨੂੰ ਇਕ ਵੱਡੀ ਸਾਜ਼ਿਸ਼ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੇ ਵਰਗਾਂ ਦੇ ਲੋਕਾਂ ਨੂੰ ਜ਼ਰੂਰੀ ਮਦਦ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ, ਤਾਂ ਕਿ ਉਹ ਆਪਣਾ ਧਰਮ ਬਦਲਣ ਲਈ ਮਜਬੂਰ ਨਾ ਹੋਣ।
ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਕਾਰਪੋਰੇਸ਼ਨ (ਹੁਡਕੋ) ਦੇ 52ਵੇਂ ਸਥਾਪਨਾ ਦਿਵਸ ਦੇ ਮੌਕੇ ਗ੍ਰਹਿ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਕਿਸ਼ੋਰ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਦੇ ਲੋਕਾਂ ਤੱਕ ਪੁੱਜਣਾ ਹੀ ਚਾਹੀਦਾ ਹੈ। ਇਸ ’ਚ ਕੋਈ ਕਸਰ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਅਜਿਹੇ ਖੇਤਰਾਂ ਦੀ ਪਛਾਣ ਕਰਨ, ਜਿੱਥੇ ਸਰਕਾਰੀ ਯੋਜਨਾਵਾਂ ਦਾ ਲਾਭ ਨਾ ਪੁੱਜਣ ਕਾਰਨ ਲੋਕ ਆਰਥਿਕ ਤੌਰ ’ਤੇ ਦੂਜਿਆਂ ਤੋਂ ਪੱਛੜ ਜਾਂਦੇ ਹਨ।
PM ਮੋਦੀ 2 ਤੋਂ 4 ਮਈ ਨੂੰ ਤਿੰਨ ਦੇਸ਼ਾਂ ਦੇ ਦੌਰੇ ’ਤੇ, ਜਰਮਨੀ ਤੋਂ ਕਰਨਗੇ ਯਾਤਰਾ ਦੀ ਸ਼ੁਰੂਆਤ
NEXT STORY