ਨਵੀਂ ਦਿੱਲੀ- ਸਰਕਾਰ ਦੇ ਸੀਨੀਅਰ ਅਧਿਕਾਰੀ ਵੀ ਕੋਰੋਨਾ ਦੀ ਲਪੇਟ ਆ ਗਏ ਹਨ। ਰੱਖਿਆ ਮੰਤਰਾਲੇ 'ਚ ਇਕ ਸੀਨੀਅਰ ਅਧਿਕਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਅਧਿਕਾਰੀ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦਸਾਊਥ ਬਲਾਕ ਸਥਿਤ ਰੱਖਿਆ ਮੰਤਰਾਲੇ ਦੇ ਦਫ਼ਤਰ 'ਚ ਡਿਸਇਨਫੈਕਸ਼ਨ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਨਾਲ ਹੀ ਅਧਿਕਾਰੀ ਦੇ ਸੰਪਰਕ 'ਚ ਆਏ ਲੋਕਾਂ ਬਾਰੇ ਵੀ ਜਾਣਕਾਰੀ ਹਾਸਲ ਕਰ ਕੇ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਜਾ ਰਿਹਾ ਹੈ।
ਸੂਤਰਾਂ ਅਨੁਸਾਰ ਰੱਖਿਆ ਮੰਤਰਾਲੇ 'ਚ ਅਧਿਕਾਰੀ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਾਊਥ ਬਲਾਕ 'ਚ ਸਨਸਨੀ ਫੈਲ ਗਈ ਹੈ। ਅਧਿਕਾਰੀ ਦੇ ਕੋਰੋਨਾ ਪਾਜ਼ੀਟਿਵ ਮਿਲਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ ਅਤੇ ਸਾਊਥ ਬਲਾਕ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।
ਏਅਰ ਇੰਡੀਆ ਅਮਰੀਕਾ ਤੇ ਕੈਨੇਡਾ ਲਈ ਭੇਜੇਗਾ 75 ਜਹਾਜ਼, 5 ਜੂਨ ਤੋਂ ਪੱਕੀਆਂ ਹੋਣਗੀਆਂ ਟਿਕਟਾਂ
NEXT STORY