ਨਵੀਂ ਦਿੱਲੀ— ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦਰਮਿਆਨ ਭਾਰਤੀ ਵਿਦੇਸ਼ ਮੰਤਰਾਲੇ ਨੇ ਮੌਜੂਦਾ ਹਲਾਤਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਆਪਰੇਸ਼ਨ ਦੌਰਾਨ ਸਾਡਾ ਇਕ ਮਿਗ-21 ਜਹਾਜ਼ ਹਾਦਸਾਗ੍ਰਸਤ ਹੋਇਆ। ਸਾਡਾ ਇਕ ਪਾਇਲਟ ਲਾਪਤਾ ਹੈ। ਪਾਕਿਸਤਾਨ ਨੇ ਵੀ ਦਾਅਵਾ ਕੀਤਾ ਹੈ ਕਿ ਇਕ ਪਾਇਲਟ ਉਨ੍ਹਾਂ ਦੇ ਕਬਜ਼ੇ ਵਿਚ ਹੈ। ਪਾਕਿਸਤਾਨ ਦੇ ਦਾਅਵੇ ਦੀ ਜਾਂਚ ਕੀਤੀ ਜਾ ਰਹੀ ਹੈ। ਰਵੀਸ਼ ਕੁਮਾਰ ਨੇ ਕਿਹਾ ਕਿ ਭਾਰਤ ਹਵਾਈ ਫੌਜ ਨੇ ਜਵਾਬੀ ਕਾਰਵਾਈ 'ਚ ਪਾਕਿਸਤਾਨ ਦੇ ਲੜਾਕੂ ਜਹਾਜ਼ ਨੂੰ ਤਬਾਹ ਕਰ ਦਿੱਤਾ, ਜੋ ਕਿ ਭਾਰਤੀ ਹਵਾਈ ਖੇਤਰ ਅੰਦਰ ਦਾਖਲ ਹੋ ਗਿਆ ਸੀ।
ਦੱਸਣਯੋਗ ਹੈ ਕਿ ਮੰਗਲਵਾਰ ਤੜਕੇ ਭਾਰਤ ਦੀ ਏਅਰ ਸਟ੍ਰਾਈਕ ਦੇ ਜਵਾਬ ਵਿਚ ਪਾਕਿਸਤਾਨ ਨੇ ਵੀ ਐਕਸ਼ਨ ਲਿਆ। ਬੁੱਧਵਾਰ ਸਵੇਰ ਨੂੰ ਪਾਕਿਸਤਾਨ ਦਾ ਲੜਾਕੂ ਜਹਾਜ਼ ਭਾਰਤੀ ਹਵਾਈ ਖੇਤਰ ਵਿਚ ਦਾਖਲ ਹੋ ਗਿਆ, ਜਿਸ ਦਾ ਭਾਰਤ ਨੇ ਵੀ ਮੂੰਹ ਤੋੜ ਜਵਾਬ ਦਿੱਤਾ। ਭਾਰਤੀ ਫੌਜ ਵਲੋਂ ਪਾਕਿਸਤਾਨ ਦੇ ਲੜਾਕੂ ਜਹਾਜ਼ ਨੂੰ ਤਬਾਹ ਕਰ ਦਿੱਤਾ ਗਿਆ।
ਭਾਰਤ-ਪਾਕਿ ਦੇ ਵਿਚਾਲੇ ਪੈਦਾ ਹੋਏ ਤਣਾਅ 'ਤੇ ਵਿਰੋਧੀ ਪਾਰਟੀਆਂ ਦੀ ਸ਼ੁਰੂ ਹੋਈ ਬੈਠਕ
NEXT STORY