ਨਵੀਂ ਦਿੱਲੀ — ਕੋਰੋਨਾ ਵਾਇਰਸ 'ਕੋਵਿਡ-19' ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਨੇ ਲੋਕਾਂ ਨੂੰ ਸਿੰਗਾਪੁਰ, ਦੱਖਣੀ ਕੋਰੀਆ, ਈਰਾਨ ਅਤੇ ਇਟਲੀ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਹਰਸ਼ਵਰਧਨ ਨੇ ਸੋਮਵਾਰ ਨੂੰ 'ਕੋਵਿਡ-19' ਦੀ ਸਥਿਤੀ ਦੀ ਉੱਚ ਪੱਧਰੀ ਸਮੀਖਿਆ ਬੈਠਕ ਤੋਂ ਬਾਅਦ ਕਿਹਾ ਕਿ ਜਦੋਂ ਤਕ ਜ਼ਰੂਰੀ ਨਾ ਹੋਵੇ ਭਾਰਤੀ ਨਾਗਰਿਕਾਂ ਨੂੰ ਸਿੰਗਾਪੁਰ, ਦੱਖਣੀ ਕੋਰੀਆ, ਈਰਾਨ ਅਤੇ ਇਟਲੀ ਦੀ ਯਾਤਰਾ ਤੋਂ ਬਚਣਾ ਚਾਹੀਦਾ ਹੈ।
ਉਨ੍ਹਾਂ ਨੇ 10 ਫਰਵਰੀ ਤਕ ਦੱਖਣੀ ਕੋਰੀਆ, ਈਰਾਨ ਅਤੇ ਇਟਲੀ ਦੀ ਯਾਤਰਾ ਕਰਨ ਵਾਲੇ ਲੋਕਾਂ ਨੂੰ 'ਵੱਖ ਰਹਿਣ' ਦੀ ਵੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ, 'ਅਸੀਂ ਗਲੋਬਲ ਸਥਿਤੀ 'ਤੇ ਨਜ਼ਰ ਬਣਾਏ ਹੋਏ ਹਾਂ।' ਇਸ ਦੌਰਾਨ ਸ਼ਹਿਰੀ ਹਵਾਬਾਜੀ ਦੇ ਡਾਇਰੈਕਟਰ ਜਨਰਲ ਨੇ ਇਕ ਸਰਕੂਲਰ ਜਾਰੀ ਕਰ ਕਿਹਾ ਹੈ ਕਿ ਹੁਣ ਇਟਲੀ ਅਤੇ ਈਰਾਨ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹੁਣ 12 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਜਾਂਚ ਕੀਤੀ ਜਾਵੇਗੀ।
ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਥਾਈਲੈਂਡ, ਸਿੰਗਾਪੁਰ, ਨੇਪਾਲ, ਇੰਡੋਨੇਸ਼ੀਆ, ਵਿਅਤਨਾਮ ਅਤੇ ਮਲੇਸ਼ੀਆ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੀ ਪਹਿਲਾਂ ਤੋਂ ਹੀ ਜਾਂਚ ਕੀਤੀ ਜਾ ਰਹੀ ਹੈ। ਦੇਸ਼ ਦੇ 21 ਹਵਾਈ ਅੱਡਿਆਂ, 12 ਵੱਡੇ ਬੰਦਰਗਾਹਾਂ ਅਤੇ 65 ਛੋਟੇ ਹਵਾਈ ਅੱਡਿਆਂ ਅਤੇ ਨੇਪਾਲ ਦੀ ਸਰਹੱਦ 'ਤੇ ਦੇਸ਼ 'ਚ ਪ੍ਰਵੇਸ਼ ਕਰਨ ਵਾਲੇ ਯਾਤਰੀਆਂ ਦੀ ਸਿਹਤ ਜਾਂਚ ਕੀਤੀ ਜਾ ਰਹੀ ਹੈ।
ਪੀ.ਐਮ. ਮੋਦੀ ਬੰਦ ਕਰ ਸਕਦੇ ਹਨ ਆਪਣੇ ਸੋਸ਼ਲ ਮੀਡੀਆ ਅਕਾਉਂਟ
NEXT STORY