ਧਰਮਸ਼ਾਲਾ- ਗ੍ਰਹਿ ਮੰਤਰਾਲਾ ਨੇ ਵੀਰਵਾਰ ਨੂੰ ਤਿੱਬਤੀ ਅਧਿਆਤਮਿਕ ਆਗੂ ਦਲਾਈ ਲਾਮਾ ਨੂੰ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਗ੍ਰਹਿ ਮੰਤਰਾਲਾ ਨੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ) ਦੀ ਵੀਆਈਪੀ ਸੁਰੱਖਿਆ ਬਰਾਂਚ ਨੂੰ 89 ਸਾਲਾ ਆਗੂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣ ਦਾ ਨਿਰਦੇਸ਼ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਦਲਾਈ ਲਾਮਾ ਨੂੰ ਦੇਸ਼ ਦੇ ਸਾਰੇ ਹਿੱਸਿਆਂ 'ਚ ਸੀਆਰਪੀਐੱਫ ਕਮਾਂਡੋ ਦੇ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਕਵਰ ਵਲੋਂ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕੋਲ ਹਿਮਾਚਲ ਪ੍ਰਦੇਸ਼ ਪੁਲਸ ਦਾ ਇਕ ਛੋਟਾ ਸੁਰੱਖਿਆ ਕਵਰ ਸੀ ਅਤੇ ਜਦੋਂ ਉਹ ਦਿੱਲੀ ਜਾਂ ਕਿਸੇ ਹੋਰ ਸਥਾਨ 'ਤੇ ਜਾਂਦੇ ਸਨ ਤਾਂ ਸਥਾਨਕ ਪੁਲਸ ਵਲੋਂ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਸੀ।
ਇਹ ਵੀ ਪੜ੍ਹੋ : 26 ਫਰਵਰੀ ਦੀ ਛੁੱਟੀ ਹੋਈ Cancel, ਜਾਣੋ ਵਜ੍ਹਾ
ਇਕ ਸੀਨੀਅਰ ਅਧਿਾਕਰੀ ਨੇ ਦੱਸਿਆ ਕਿ ਕੇਂਦਰੀ ਖੁਫੀਆ ਏਜੰਸੀਆਂ ਵਲੋਂ ਸਮੀਖਿਆ ਤੋਂ ਬਾਅਦ ਸਰਕਾਰ ਨੇ ਹੁਣ ਉਨ੍ਹਾਂ ਨੂੰ ਇਕ ਸਮਾਨ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਇਸੇ ਤਰ੍ਹਾਂ ਦੇ ਇਕ ਕਦਮ 'ਚ ਗ੍ਰਹਿ ਮੰਤਰਾਲਾ ਨੇ ਮਣੀਪੁਰ 'ਚ ਭਾਜਪਾ ਆਗੂ ਸੰਬਿਤ ਪਾਤਰਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। 50 ਸਾਲਾ ਪੁਰੀ ਸੰਸਦ ਮੈਂਬਰ ਰਾਜ 'ਚ ਪਾਰਟੀ ਦੇ ਮਾਮਲਿਆਂ ਦੇ ਇੰਚਾਰਜ ਹਨ, ਜਿੱਥੇ ਪਿਛਲੇ 2 ਸਾਲਾਂ ਤੋਂ ਜਾਤੀ ਹਿੰਸਾ ਚੱਲ ਰਹੀ ਹੈ। ਮੀਡੀਆ ਰਿਪੋਰਟਸ ਅਨੁਸਾਰ, ਆਈਬੀ (ਇੰਟੈਲੀਜੈਂਸ ਬਿਊਰੋ) ਦੀ ਥ੍ਰੇਟ ਰਿਪੋਰਟ ਦੇ ਆਧਾਰ 'ਤੇ ਉਨ੍ਹਾਂ ਨੂੰ ਇਹ ਸੁਰੱਖਿਆ ਦਿੱਤੀ ਗਈ ਹੈ। ਇਸ ਦੇ ਅਧੀਨ 89 ਸਾਲਾ ਅਧਿਆਤਮਿਕ ਗੁਰੂ ਨੂੰ 33 ਸੁਰੱਖਿਆ ਕਰਮੀ ਮਿਲਣਗੇ। ਇਸ 'ਚ 10 ਆਰਮਡ ਸਟੈਟਿਕ ਗਾਰਡ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਡਰਾਈਵਰ ਅਤੇ ਨਿਗਰਾਨੀ ਕਰਮੀ ਹਰ ਸਮੇਂ ਡਿਊਟੀ 'ਤੇ ਰਹਿਣਗੇ। ਇਸ ਫ਼ੈਸਲੇ ਨਾਲ ਦਲਾਈ ਲਾਮਾ ਦੀ ਸੁਰੱਖਿਆ ਹੋਰ ਵੀ ਸਖ਼ਤ ਕੀਤੀ ਜਾਵੇਗੀ ਤਾਂ ਕਿ ਕਿਸੇ ਵੀ ਖ਼ਤਰੇ ਨਾਲ ਨਜਿੱਠਿਆ ਜਾ ਸਕੇ।
ਇਹ ਵੀ ਪੜ੍ਹੋ : ਸਕੂਲ ਬਣਿਆ ਅਖਾੜਾ, ਪ੍ਰਿੰਸੀਪਲ ਨੇ ਇਕ ਮਿੰਟ 'ਚ ਟੀਚਰ ਨੂੰ ਮਾਰੇ 18 ਥੱਪੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੱਛੀ ਫੜਦੇ ਨੌਜਵਾਨਾਂ ਹੱਥ ਲੱਗਾ ਬੋਰਾ, ਖੋਲ੍ਹਦੇ ਹੀ ਉੱਡੇ ਹੋਸ਼
NEXT STORY