ਨਵੀਂ ਦਿੱਲੀ– ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਗ੍ਰਹਿ ਮੰਤਰਾਲਾ ਦੀ ਜ਼ਿੰਮੇਵਾਰੀ ਸੰਭਾਲਦਿਆਂ ਹੀ ਜੰਮੂ-ਕਸ਼ਮੀਰ ਵਿਚ ਨਵੇਂ ਸਿਰੇ ਤੋਂ ਹੱਦਬੰਦੀ ਦੀ ਕਵਾਇਦ ਸ਼ੁਰੂ ਹੋਣ ਦੀਆਂ ਅਟਕਲਾਂ ਲੱਗਣ ਲੱਗੀਆਂ ਹਨ। ਇਸ ਕਾਰਨ ਨਾ ਸਿਰਫ ਸਿਆਸੀ ਸਰਗਰਮੀ ਵਧ ਗਈ ਹੈ, ਸਗੋਂ ਪੀ. ਡੀ. ਪੀ. ਮੁਖੀ ਮਹਿਬੂਬਾ ਮੁਫਤੀ ਨੇ ਵੀ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।
ਹੁਣ ਸੂਤਰਾਂ ਦੇ ਹਵਾਲੇ ਨਾਲ ਖਬਰ ਮਿਲੀ ਹੈ ਕਿ ਗ੍ਰਹਿ ਮੰਤਰਾਲਾ ਵਿਚ ਫਿਲਹਾਲ ਅਜਿਹੀ ਕੋਈ ਕਵਾਇਦ ਨਹੀਂ ਚੱਲ ਰਹੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈਆਂ ਬੈਠਕਾਂ ਦੌਰਾਨ ਵੀ ਹੱਦਬੰਦੀ ਬਾਰੇ ਕੋਈ ਚਰਚਾ ਨਹੀਂ ਹੋਈ।
ਅਸਲ ਵਿਚ ਅਮਿਤ ਸ਼ਾਹ ਦੇ ਗ੍ਰਹਿ ਮੰਤਰੀ ਬਣਨ ਪਿੱਛੋਂ ਮੀਡੀਆ ਵਿਚ ਖਬਰਾਂ ਆਈਆਂ ਸਨ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿਚ ਹੱਦਬੰਦੀ ਕਰਵਾਉਣ ਦੀ ਤਿਆਰੀ ਵਿਚ ਹੈ। ਇਨ੍ਹਾਂ ਅਟਕਲਾਂ ਨੂੰ ਜ਼ੋਰ ਉਦੋਂ ਮਿਲਿਆ, ਜਦੋਂ ਅਮਿਤ ਸ਼ਾਹ ਨੇ ਗ੍ਰਹਿ ਮੰਤਰਾਲਾ ਸੰਭਾਲਣ ਮਗਰੋਂ ਜੰਮੂ-ਕਸ਼ਮੀਰ ਦੇ ਰਾਜਪਾਲ ਸਤਪਾਲ ਮਲਿਕ ਨਾਲ ਬੈਠਕ ਕੀਤੀ। ਇਸ ਪੱਖੋਂ ਮੰਨਿਆ ਜਾ ਰਿਹਾ ਸੀ ਕਿ ‘ਮਿਸ਼ਨ ਕਸ਼ਮੀਰ’ ਉਨ੍ਹਾਂ ਦਾ ਖਾਸ ਨਿਸ਼ਾਨਾ ਹੈ।
ਟਿਕਟ ਕੰਫਰਮ ਹੋਣ ਦੇ ਬਾਵਜੂਦ ਵੀ ਏਅਰ ਇੰਡੀਆ ਨੇ ਨਹੀਂ ਦਿੱਤੇ ਬੋਰਡਿੰਗ ਪਾਸ, ਦਿੱਲੀ ਏਅਰਪੋਰਟ 'ਤੇ ਹੰਗਾਮਾ
NEXT STORY