ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ 'ਚ ਇਕ ਦੁਕਾਨ ਤੋਂ ਚਿਪਸ ਦਾ ਪੈਕੇਟ ਚੋਰੀ ਕਰਦੇ ਹੋਏ ਫੜੇ ਗਏ 15 ਸਾਲਾ ਮੁੰਡੇ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਨਗਨ ਕਰ ਕੇ ਘੁਮਾਇਆ ਗਿਆ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਸਿਲਸਿਲੇ 'ਚ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਮਲਾ ਦੇ ਪੁਲਸ ਸੁਪਰਡੈਂਟ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਸ਼ਰਮਨਾਕ ਘਟਨਾ 31 ਜੁਲਾਈ ਨੂੰ ਹੋਈ ਜਦੋਂ ਇਕ ਗਰੀਬ ਨੇਪਾਲੀ ਪਰਿਵਾਰ ਨਾਲ ਤਾਲੁਕ ਰੱਖਣ ਵਾਲੇ ਨਾਬਾਲਗ ਨੂੰ ਰੋਹੜੂ ਸ਼ਹਿਰ 'ਚ ਦੁਕਾਨ ਦੇ ਮਾਲਕ ਨੇ ਚੋਰੀ ਕਰਦੇ ਹੋਏ ਫੜਿਆ ਸੀ। ਇਸ ਵਿਚ ਮੁੰਡੇ ਦੀ ਮਾਂ ਨੇ ਅਗਲੇ ਦਿਨ ਲਿਵਰ ਦੀ ਬੀਮਾਰੀ ਕਾਰਨ ਮੌਤ ਹੋ ਗਈ, ਜਿਸ ਲਈ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਐੱਸ.ਪੀ. ਨੇ ਕਿਹਾ ਕਿ ਪੁਰਸ਼ਾਂ ਵਲੋਂ ਮੁੰਡੇ ਦੀ ਪਰੇਡ ਦਾ ਵੀਡੀਓ ਕੁਝ ਦਿਨਾਂ ਬਾਅਦ ਆਨਲਾਈਨ ਸਾਹਮਣੇ ਆਇਆ ਅਤੇ 7 ਲੋਕਾਂ 'ਤੇ ਆਈ.ਪੀ.ਸੀ. ਦੀ ਧਾਰਾ 341 (ਗਲਤ ਤਰੀਕੇ ਨਾਲ ਸਜ਼ਾ), 342 ਅਤੇ 323 (ਜਾਣਬੁੱਝ ਕੇ ਸੱਟ ਪਹੁੰਚਾਉਣੀ), ਧਾਰਾ 14 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ। ਮੁੰਡੇ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਅਤੇ ਕਿਸ਼ੋਰ ਨਿਆਂ ਐਕਟ ਦੀ ਧਾਰਾ 75 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ 'ਚ ਵਾਪਰਿਆ ਭਿਆਨਕ ਹਾਦਸਾ, 3 ਲੋਕਾਂ ਦੀ ਮੌਤ
ਘਟਨਾ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਰਾਜ 'ਚ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਨੇ ਕਿਹਾ ਕਿ ਦੇਵਭੂਮੀ ਹਿਮਾਚਲ 'ਚ ਇਸ ਤਰ੍ਹਾਂ ਦੀਆਂ ਹਰਕਤਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਰਾਜ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੋ ਗਈ ਹੈ। ਐੱਸ.ਪੀ. ਗਾਂਧੀ ਨੇ ਕਿਹਾ ਕਿ ਚਾਰ ਲੋਕਾਂ ਨੂੰ ਕੁੱਟਮਾਰ, ਗਲਤ ਤਰੀਕੇ ਨਾ ਸਜ਼ਾ ਦੇਣ ਅਤੇ ਨਾਬਾਲਗ ਨੂੰ ਨਗਨ ਘੁਮਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਅਤੇ ਤਿੰਨ ਹੋਰ ਨੂੰ ਵੀਡੀਓ ਰਿਕਾਰਡ ਕਰਨ ਅਤੇ ਇਸ ਨੂੰ ਸਾਂਝਾ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀਆਂ ਕੋਲੋਂ 8 ਮੋਬਾਇਲ ਫ਼ੋਨ ਜ਼ਬਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਕੀਤੀ ਜਾਵੇਗੀ ਤਾਂ ਕਿ ਅਜਿਹੀਆਂ ਘਟਨਾਵਾਂ ਮੁੜ ਨਾ ਹੋਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸਰੋ ਨੂੰ ਮਿਲੀ ਵੱਡੀ ਸਫਲਤਾ, ਚੰਦਰਮਾ ਦੀ ਸ਼੍ਰੇਣੀ ’ਚ ਸਥਾਪਿਤ ਹੋਇਆ ਚੰਦਰਯਾਨ-3
NEXT STORY